*ਇਨੋਸੈਂਟ ਹਾਰਟਸ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਉਤਸਵ*

Uncategorized
Spread the love

ਜਲੰਧਰ( ਦਾ ਮਿਰਰ ਪੰਜਾਬ)-ਅੱਜ ਇੰਨੋਸੈਂਟ ਹਾਰਟ ਸਕੂਲ ਦੇ ਪੰਜਾਂ ਸਕੂਲ (ਗ੍ਰੀਨ ਮਾਡਲ ਟਾਊਨ, ਲਾਹੌਰਾਂ, ਕੈਂਟ ਜੰਡਿਆਲਾ ,ਰੋਇਲ ਵਰਲਡ ਅਤੇ ਕਪੂਰਥਲਾ ) ਵਿੱਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਖੁਸ਼ੀ ਨਾਲ ਮਨਾਇਆ ਗਿਆ ।


ਇੰਨੋਕਿਡਸ ਪ੍ਰੀ ਪ੍ਰਾਇਮਰੀ ਸਕੂਲ ਵਿੱਚ ਲਰਨਰ ,ਐਕਸਪਲਾਰਰ, ਡਿਸਕਵਰੀ, ਸਕਾਲਰਜ਼ ਦੇ ਨੰਨ੍ਹੇ ਮੁੰਨੇ ਨੇ ਪਾਰੰਪਰਿਕ ਵੇਸ ਭੂਸ਼ਾ ਧਾਰਨ ਕਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਸੰਦੇਸ਼ਾਂ ਤੇ ਚਾਨ੍ਹਣਾ ਪਾਇਆ । ਪ੍ਰੋਗਰਾਮ ਦਾ ਆਰੰਭ ਬੱਚਿਆਂ ਨੇ ਮੂਲ ਮੰਤਰ ਨਾਲ ਸ਼ੁਰੂ ਕੀਤਾ ਉਸ ਤੋਂ ਬਾਅਦ ਸ਼ਬਦ ਗਾਇਨ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ ।ਜਿਸ ਵਿੱਚ ਸਾਰੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਅਨੁਸਰਨ ਕਰਦੇ ਹੋਏ ਉਨ੍ਹਾਂ ਦੇ ਦੱਸੇ ਹੋਏ ਮਾਰਗ ਤੇ ਚੱਲ ਕੇ ਮਾਨਵਤਾ ਦੀ ਭਲਾਈ ਦਾ ਕਾਰਜ ਕਰਨਾ ਚਾਹੀਦਾ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਕਿਹਾ। ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਬੱਚਿਆਂ ਨੇ ਵਾਹਿਗੁਰੂ ਵਾਹਿਗੁਰੂ ਨਾਮ ਦਾ ਜਾਪ ਕੀਤਾ ।

Leave a Reply

Your email address will not be published. Required fields are marked *