
ਜਲੰਧਰ (ਦਾ ਮਿਰਰ ਪੰਜਾਬ)-ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਅੰਮ੍ਰਿਤ ਵੇਲੇ ਤੋਂ ਦੀਵਾਨ ਸਜੇ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਸਿੰਘਾਂ, ਕਥਾ ਵਾਚਕ ਸਾਹਿਬਾਨ, ਇਸਤਰੀ ਕੀਰਤਨ ਸਤਿਸੰਗ ਸਭਾ ਵਲੋਂ ਗੁਰਮਤਿ ਵਿਚਾਰਾਂ ਅਤੇ ਗੁਰੂ ਜੱਸ ਗਾਇਨ ਕੀਤਾ ਗਿਆ ਅਤੇ ਸੰਗਤਾਂ ਚ ਆਏ ਬੱਚਿਆਂ ਤੋਂ ਗੁਰੂ ਸਾਹਿਬ ਦੀ ਜੀਵਨੀ ਉਪਰ ਸਵਾਲ ਪੁੱਛ ਕੇ ਇਨਾਮ ਵੰਡੇ ਗਏl ਜਿਥੇ ਸੰਗਤਾਂ ਨੇ ਹਜਾਰਾਂ ਦੀ ਗਿਣਤੀ ਚ ਸ਼ਮੂਲੀਅਤ ਕੀਤੀ ਓਥੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਆਈਆਂ ਸੰਗਤਾਂ ਦਾ ਨਗਰ ਕੀਰਤਨ ਅਤੇ ਗੁਰਪੁਰਬ ਲਈ ਧੰਨਵਾਦ ਕੀਤਾ ਅਤੇ ਗੁਰੂ ਨਾਨਕ ਸਾਹਿਬ ਦੇ ਉਪਦੇਸ਼ਾ ਤੇ ਚੱਲ ਕੇ ਜੀਵਨ ਸਫਲ ਕਰਨ ਦਾ ਸੁਨੇਹਾ ਦਿੱਤਾਲਈ ਪ੍ਰਬੰਧਕ ਕਮੇਟੀ ਵਲੋਂ ਸੇਵਾ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨ ਦਿਤਾ ਗਿਆl ਸ਼ਾਮ ਦੇ ਦੀਵਾਨਾ ਵਿਚ ਕੀਰਤਨ, ਕਥਾ ਅਤੇ ਵਿਚਾਰਾਂ ਦੀ ਸਮਾਪਤੀ ਤੋਂ ਬਾਅਦ ਦੁੱਧ ਤੇ ਮਿਠਾਈ ਦੇ ਲੰਗਰ ਵਰਤਾਏ ਗਏ ਅਤੇ ਆਤਿਸ਼ਬਾਜੀ ਕੀਤੀ ਗਈl ਇਸ ਮੌਕੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜ਼. ਸਕੱਤਰ ਗੁਰਮੀਤ ਸਿੰਘ ਬਿੱਟੂ, ਸੁਰਿੰਦਰ ਸਿੰਘ ਵਿਰਦੀ, ਸੁਖਜੀਤ ਸਿੰਘ, ਮੱਖਣ ਸਿੰਘ, ਸਰਬਜੀਤ ਸਿੰਘ ਬੇਦੀ, ਮਨਿੰਦਰ ਸਿੰਘ, ਨਿਰਮਲ ਸਿੰਘ ਬੇਦੀ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਜਸਵਿੰਦਰ ਸਿੰਘ,ਨੀਤੀਸ਼ ਮਹਿਤਾ, ਦਿਨੇਸ਼ ਖੰਨਾ, ਸਾਹਿਬਪ੍ਰੀਤ ਸਿੰਘ , ਕਾਰਤਿਕ ਸ਼ਰਮਾ, ਹਰਸਿਮਰਨ ਸਿੰਘ, ਜਸਕਰਨ ਸਿੰਘ, ਗੁਰਦੀਪ ਸਿੰਘ, ਅਨਮੋਲ ਸਿੰਘ, ਸਰਬਜੀਤ ਸਿੰਘ, ਕੁਲਵਿੰਦਰ ਸਿੰਘ ਆਦਿ ਸ਼ਾਮਿਲ ਸਨ





