ਪੈਰਿਸ/ ਜਲੰਧਰ 8 ਨਵੰਬਰ (ਭੱਟੀ ਫਰਾਂਸ ) : ਐੱਸ. ਜੀ. ਪੀ. ਸੀ. ਦੇ ਜਨਰਲ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਨਾਲ ਮਿਲ ਕੇ ਕੌਮ ਦੀ ਪਾਰਟੀ ਦੀ ਪਿੱਠ ’ਚ ਛੁਰਾ ਨਾ ਮਾਰਨ। ਇਜਲਾਸ ਤੋਂ ਇਕ ਦਿਨ ਪਹਿਲਾਂ ਇੱਥੇ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਐੱਸ.ਜੀ.ਪੀ.ਸੀ. ਦੇ ਮਸਲੇ ’ਤੇ ਸਾਰੀਆਂ ਵਿਰੋਧੀ ਪਾਰਟੀਆਂ ਸਿਰਫ ਤੇ ਸਿਰਫ ਬਾਦਲਾ ਨੂੰ ਹਰਾਉਣ ਵਾਸਤੇ ਇਕੱਠੀਆਂ ਹੋ ਗਈਆਂ ਹਨ, ਜਿਸ ਨਾਲ ਕੌਮੀ ਨੁਕਸਾਨ ਹੋਣ ਦਾ ਡਰ ਹੈ।
ਐੱਸ. ਜੀ. ਪੀ. ਸੀ. ਦਾ ਜਨਰਲ ਇਜਲਾਸ, ਹੋਂਦ ਦੀ ਲੜਾਈ ’ਚ ਕਿਸ ਦਾ ਪੱਲੜਾ ਰਹੇਗਾ ਭਾਰੀ, ਫਿਲਹਾਲ ਕਹਿਣਾ ਮੁਸ਼ਕਿਲ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 9 ਨਵੰਬਰ ਨੂੰ ਹੋ ਰਿਹਾ ਹੈ, ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਆਮ ਇਜਲਾਸ ਦੁਪਹਿਰ ਇਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ, ਜਿਸ ਵਿਚ ਕਮੇਟੀ ਦੇ ਮੈਂਬਰ, ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਵੈਸੇ ਇੱਥੇ ਇਹ ਦੱਸਣਯੋਗ ਹੈ ਕਿ ਰਿਜਲਟ ਕਿਸੇ ਤਰੀਕੇ ਦਾ ਵੀ ਆਵੇ ਐਪਰ ਪੱਲੜਾ ਧਾਮੀ ਸਾਹਿਬ ਦਾ ਹੀ ਰਹੇਗਾ ਭਾਰੀ ।


