ਫਰੀਦਕੋਟ (ਦਾ ਮਿਰਰ ਪੰਜਾਬ)- ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ।ਜਿਸ ‘ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਅੰਮ੍ਰਿਤਸਰ ਵਿਖੇ ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਨਾਲ ਇਹ ਇਕ ਹਫ਼ਤੇ ਵਿਚ ਦੂਜੀ ਸਭ ਤੋਂ ਵੱਡੀ ਘਟਨਾ ਹੈ। ਪੰਜਾਬ ਵਿਚ ਗ਼ੈਰ ਸਮਾਜਿਕ ਅਨਸਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।





