*ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਵੱਲੋਂ ਦਿਸ਼ਾ – ਏਕ ਪਹਿਲਕਦਮੀ ਤਹਿਤ ਅਕਾਦਮਿਕ ਉੱਤਮਤਾ ਪੁਰਸਕਾਰ ਸਮਾਰੋਹ ਦਾ ਆਯੋਜਨ*

Uncategorized
Spread the love

ਜਲੰਧਰ (ਦਾ ਮਿਰਰ ਪੰਜਾਬ)-ਸਮਾਜਿਕ ਕਦਰਾਂ-ਕੀਮਤਾਂ ਦੀ ਪ੍ਰਣਾਲੀ ਨੂੰ ਸਮਰਥਨ ਦੇਣ ਦੇ ਯਤਨਾਂ ਵੱਜੋਂ, ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਦਿਸ਼ਾ – ਏਕ ਪਹਿਲਕਦਮੀ ਤਹਿਤ ਅਕਾਦਮਿਕ ਉੱਤਮਤਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਇਨਾਮ ਵੰਡ ਸਮਾਗਮ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲਾਂ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਮਾਨਤਾ ਦੇਣ ਅਤੇ ਪ੍ਰੇਰਿਤ ਕਰਨ ਲਈ ਕਰਵਾਇਆ ਗਿਆ। ਸੈਸ਼ਨ 2021-22 ਦੇ ਦੱਸਵੀਂ ਜਮਾਤ ਦੇ ਟਾਪਰਾਂ ਅਤੇ ਸ਼ਹਿਰ ਦੇ 60 ਸਕੂਲਾਂ ਦੇ ਪਿ੍ਰੰਸੀਪਲਾਂ ਨੂੰ ਸਮਾਗਮ ਲਈ ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਲੋਹਾਰਾਂ ਵਿਖੇ ਸੱਦਾ ਦਿੱਤਾ ਗਿਆ ਸੀ। ਇਸ ਸਮਾਗਮ ਵਿੱਚ ਡਾ.ਪਲਕ ਬੌਰੀ (ਡਾਇਰੈਕਟਰ, ਸੀ.ਐਸ.ਆਰ.) ਨੇ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ । ਜਦੋਂ ਕਿ ਡਾ. ਅਨੂਪ ਬੌਰੀ (ਚੇਅਰਮੈਨ, ਇੰਨੋਸੈਂਟ ਹਾਰਟਸ ਗਰੁੱਪ) ਅਤੇ ਸ੍ਰੀਮਤੀ ਅਰਾਧਨਾ ਬੌਰੀ (ਕਾਰਜਕਾਰੀ ਡਾਇਰੈਕਟਰ, ਕਾਲਜਸ, ਇੰਨੋਸੈਂਟ ਹਾਰਟਸ ਗਰੁੱਪ) ਨੇ ਮਹਿਮਾਨ ਦੀ ਭੂਮਿਕਾ ਨਿਭਾਈ।ਇਸ ਦੀ ਸ਼ੁਰੂਆਤ ਸਮੂਹ ਪਤਵੰਤਿਆਂ ਵੱਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ । ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਗਣੇਸ਼ ਵੰਦਨਾ ਪੇਸ਼ ਕੀਤੀ, ਇਸ ਤੋਂ ਬਾਅਦ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਹੋਇਆ । ਟਰੱਸਟ ਵੱਲੋਂ ਸਕੂਲਾਂ ਦੇ ਪਿ੍ਰੰਸੀਪਲਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਿਜ਼ਨਰੀ ਪਿ੍ਰੰਸੀਪਲ ਐਵਾਰਡ ਭੇਟ ਕੀਤਾ ਗਿਆ । ਮੁੱਖ ਮਹਿਮਾਨ ਡਾ. ਪਲਕ ਬੌਰੀ ਨੇ ਕਿਹਾ ਕਿ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲਾਂ ਅਤੇ ਦੱਸਵੀਂ ਜਮਾਤ ਵਿੱਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ । ਉਨ੍ਹਾਂ ਕਿਹਾ ਕਿ ਨੌਜਵਾਨ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਦਰਸਾਉਣ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਉੱਚੀਆਂ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕਰਨ ਦਾ ਇਹ ਵਧੀਆ ਮੌਕਾ ਹੈ। ਦਿਸ਼ਾ – ਏਕ ਪਹਿਲ ਦੇ ਤਹਿਤ, ਬੌਰੀ ਮੈਮੋਰੀਅਲ ਟਰੱਸਟ ਸੱਚਮੁੱਚ ਸਮਝਦਾ ਹੈ ਕਿ ਸਮਾਜ ਵਿੱਚ ਭਾਗੀਦਾਰੀ ਦੇ ਸਹਿਯੋਗ ਨਾਲ ਹੀ ਸਮਾਜਿਕ ਵਿਕਾਸ ਪ੍ਰਾਪਤ ਕੀਤਾ ਜਾ ਸਕਦਾ ਹੈ ਉਨ੍ਹਾਂ ਨੇ ਕਿਹਾ ਕਿ ਅਸੀਂ ਬੇਟੀ ਬਚਾਓ-ਬੇਟੀ ਪੜ੍ਹਾਓ, ਗੋ ਗਰੀਨ, ਸੇ ਨੋ ਟੂ ਡਰੱਗਜ਼, ਸੇ ਨੋ ਟੂ ਪਲਾਸਟਿਕ, ਡਿਜੀਟਲਾਈਜੇਸ਼ਨ ਅਤੇ ਪੇਂਡੂ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਉਣ ਸਮੇਤ ਵੱਖ-ਵੱਖ ਪ੍ਰੋਗਰਾਮਾਂ ਤਹਿਤ ਸਮਾਜ ਲਈ ਹਮੇਸ਼ਾ ਆਪਣੀਆਂ ਸੇਵਾਵਾਂ ਵਿੱਚ ਯੋਗਦਾਨ ਪਾਉਂਦੇ ਹਾਂ।

Leave a Reply

Your email address will not be published. Required fields are marked *