*ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਬੱਲਾਂ ਪੁੱਜੇ, ਲਿਆ ਸੰਤਾਂ ਤੋਂ ਅਸ਼ੀਰਵਾਦ*

पंजाब
Spread the love

ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਲੰਬੇ ਵਿਦੇਸ਼ ਦੌਰੇ ਤੋਂ ਬਾਅਦ ਡੇਰਾ ਸੱਚਖੰਡ ਬੱਲਾਂ ਵਿਖੇ ਪੁੱਜੇ ਅਤੇ ਉਨ੍ਹਾਂ ਨੇ ਸੰਤ ਨਿਰੰਜਣ ਦਾਸ ਜੀ ਪਾਸੋਂ ਆਸ਼ੀਰਵਾਦ ਲਿਆ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਈ ਵਾਰ ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਬੱਲਾਂ ਵਿਖੇ ਪੁੱਜੇ ਸਨ ਅਤੇ ਉਹਨਾਂ ਨੇ ਡੇਰਾ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ਤੇ ਬਨਣ ਵਾਲੀਆਂ ਇਤਿਹਾਸਕ ਥਾਵਾਂ ਬਾਰੇ ਵੱਡੇ ਐਲਾਨ ਕੀਤੇ ਸਨ । ਇੱਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਦੁਆਬਾ ਖੇਤਰ ਵਿਚੋਂ ਕਾਂਗਰਸ ਨੂੰ ਵੱਡੀ ਜਿੱਤ ਪ੍ਰਾਪਤ ਹੋਈ ਸੀ ਅਤੇ ਬਾਕੀ ਮਾਝਾ ਅਤੇ ਮਾਲਵਾ ਹਲਕੇ ਵਿਚ ਕਾਂਗਰਸ ਨੂੰ ਬੁਰੀ ਤਰ੍ਹਾਂ ਹਾਰ ਦਾ ਮੂੰਹ ਦੇਖਣਾ ਪਿਆ ਸੀ ।

Leave a Reply

Your email address will not be published. Required fields are marked *