*ਭਗਵੰਤ ਮਾਨ ਨੇ ਹੜਤਾਲ ਉਤੇ ਗਏ ਪੀਸੀਐਸ ਅਫ਼ਸਰਾਂ ਨੂੰ ਚਿੱਠੀ ਲਿਖ ਦਿੱਤੀ ਚਿਤਾਵਨੀ , ਅੱਜ 2 ਵਜੇ ਵਾਪਿਸ ਆ ਜਾਓ ਨਹੀਂ ਤਾਂ…*

देश पंजाब
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ)- ਸੂਬਾ ਸਰਕਾਰ ਹੜਤਾਲ ਉਤੇ ਗਏ ਪੀਸੀਐਸ ਅਫਸਰਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ ਵਿਚ ਹੈ, ਮੁੱਖ ਮੰਤਰੀ ਨੇ ਹੜਤਾਲ ਉਤੇ ਗਏ ਅਫ਼ਸਰਾਂ ਨੂੰ ਚਿੱਠੀ ਲਿਖ ਕੇ ਅੱਜ 2 ਵਜੇ ਤੱਕ ਡਿਊਟੀ ਉਤੇ ਆਉਣ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਡਿਊਟੀ ਉਤੇ ਆਉਣ ਵਾਲੇ ਅਫਸਰਾਂ ਨੂੰ ਮੁਅੱਤਲ ਕਰਨ ਦੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਪੀਸੀਐਸ ਅਫਸਰਾਂ ਦੀ ਹੜਤਾਲ ਨੂੰ ਗੈਰਕਾਨੂੰਨੀ ਦੱਸਿਆ ਹੈ। ਚਿੱਠੀ ਵਿਚ ਲਿਖਿਆ ਗਿਆ ਹੈ ਕਿ ਸੂਬਾ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਖ਼ਿਲਾਫ਼ ਪੀਸੀਐਸ ਅਫਸਰਾਂ ਦੀ ਹੜਤਾਲ ਸਰਾਸਰ ਗਲਤ ਹੈ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਆਰਟੀਏ ਨਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੀਸੀਐਸ ਐਸੋਸੀਏਸ਼ਨ ਵੱਲੋਂ ਵਿਰੋਧ ਜ਼ਾਹਿਰ ਕੀਤਾ ਜਾ ਰਿਹਾ ਹੈ। ਇਸ ਕਾਰਨ ਸੂਬੇ ਭਰ ਵਿਚ ਪੀਸੀਐਸ ਅਧਿਕਾਰੀਆਂ ਨੇ 5 ਦਿਨਾਂ ਲਈ ਸਮੂਹਿਕ ਛੁੱਟੀ ਦਾ ਐਲਾਨ ਕਰ ਦਿੱਤਾ ਸੀ। ਇਸ ਦੌਰਾਨ ਅਫ਼ਸਰਾਂ ਨੇ ਕਿਹਾ ਕਿ ਕਿ ਸਰਕਾਰ ਦੀ ਚਿਤਾਵਨੀ ਤੋਂ ਬਾਅਦ ਅਸੀਂ ਡਿਊਟੀ ਜੁਆਇਨ ਕੀਤੀ ਤਾਂ ਸਭ ਦੇ ਲਈ ਘਾਤਕ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਉਹ ਪਿੱਛੇ ਨਹੀਂ ਹਟਣਗੇ।

 

 

 

 

Leave a Reply

Your email address will not be published. Required fields are marked *