ਜਲੰਧਰ, 23 ਜਨਵਰੀ (ਦਾ ਮਿਰਰ ਪੰਜਾਬ)- ਨਗਰ ਨਿਗਮ ਚੋਣਾਂ ਤੋਂ ਪਹਿਲਾਂ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਇਨ੍ਹਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।

ਸਰਕਟ ਹਾਊਸ ਵਿਚ ਲੋਕਲ ਬਾਡੀਜ਼ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੀ ਹਾਜ਼ਰੀ ਵਿਚ ਅੱਜ ਸੈਂਟਰਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਲ, ਹਲਕਾ ਇੰਚਾਰਜ ਸੁਰਿੰਦਰ ਸਿੰਘ ਸੋਢੀ ਅਤੇ ਦਿਨੇਸ਼ ਢੱਲ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਆਹੂਲਵਾਲੀਆ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ।ਜ਼ਿਕਰਯੋਗ ਹੈ ਕਿ ਕਾਕੂ ਆਹਲੂਵਾਲੀਆ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦੇ ਬੇਟੇ ਹਨ।
ਜ਼ਿਕਰਯੋਗ ਹੈ ਕਿ ਕਾਕੂ ਆਹਲੂਵਾਲੀਆ 8 ਸਾਲ ਤਕ ਦੋ ਵਾਰ ਜ਼ਿਲਾ ਯੂਥ ਕਾਂਗਰਸ ਪ੍ਰਧਾਨ ਰਹਿ ਚੁੱਕੇ ਹਨ।ਆਹਲੂਵਾਲੀਆ ਨਾਲ ਕਾਂਗਰਸ ਦੇ ਸਾਬਕਾ ਜ਼ਿਲਾ ਪ੍ਰਧਾਨ ਨਰਵੈਲ ਸਿੰਘ ਕੰਗ(ਸਾਬਕਾ ਜਿਲ੍ਹਾ ਪਰਿਸ਼ਦ ਮੈਂਬਰ ਹਨ)ਅਤੇ ਮੌਜੂਦਾ ਸਰਪੰਚ ਸੁਖਵਿੰਦਰ ਸੁੱਖਾ, ਰਾਜੇਸ਼ ਜੀ, ਕਰਣ ਮੱਲ੍ਹੀ, ਸਕੱਤਰ ਪੰਜਾਬ ਕਾਂਗਰਸ ਵਿਜੇ ਥਾਪਰ ਵੀ ਆਮ ਆਦਮੀ ਪਾਰਟੀ ਮੌਜੂਦ ਸਨ। ਵਿਚ ਸ਼ਾਮਲ ਹੋ ਗਏ ਹਨ।

ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਾਂ : ਆਹਲੂਵਾਲੀਆ
ਕਾਂਗਰਸ ਦੇ ਸਰਗਰਮ ਅਤੇ ਹਰਮਨ ਪਿਆਰੇ ਆਗੂ ਕਾਕੂ ਆਹਲੂਵਾਲੀਆ ਨੂੰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਕਾਰਨ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਮੈਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਾਂ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ-ਇਕ ਕਰ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ ਗਿਆ ਅਤੇ ਉਸ ਤੋਂ ਬਾਅਦ ਆਮ ਆਦਮੀ ਕਲੀਨਿਕ ਖੋਲ੍ਹ ਕੇ ਜਨਤਾ ਨੂੰ ਵੱਡੀ ਸੌਗਾਤ ਦਿੱਤੀ ਗਈ।





