*ਸ਼੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਵਿਖੇ ਸੰਤ ਬਾਬਾ ਨਿਰਮਲ ਦਾਸ ਜੀ ਨੇ ਲਹਿਰਾਇਆ ਤਿਰੰਗਾ*

Uncategorized
Spread the love

ਜਲੰਧਰ 27 ਜਨਵਰੀ (ਦਾ ਮਿਰਰ ਪੰਜਾਬ) ਸ਼੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ਚੂਹੜਵਾਲੀ ਆਦਮਪੁਰ ਜਲੰਧਰ ਵਿਖੇ ਗਣਤੰਤਰ ਦਿਵਸ ਮੌਕੇ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਰਜਿ ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਜੀ (ਬਾਬੇ ਜੌੜੇ) ਮੌਜੂਦਾ ਗੱਦੀਨਸ਼ੀਨ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਰਾਏਪੁਰ ਰਸੂਲਪੁਰ ਜਲੰਧਰ ਵੱਲੋਂ ਤਿਰੰਗਾ ਲਹਿਰਾਇਆ ਗਿਆ।

ਇਸ ਸਮਾਗਮ ਦੌਰਾਨ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਵਲੋਂ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ। ਇਸ ਮੌਕੇ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਨਿਰਮਲ ਦਾਸ ਜੀ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਮਹਾਰਾਜ ਅਤੇ ਬਾਬਾ ਸਾਹਿਬ ਅੰਬੇਡਕਰ ਜੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਅਸੀਂ ਮਹਾਂਪੁਰਸ਼ਾਂ ਦੇ ਨਾਮ ਉਪਰ ਸਕੂਲ ਖੋਲਿਆ ਤਾਂ ਆਉਣ ਵਾਲੀ ਪੀੜ੍ਹੀ ਨੂੰ ਵਧੀਆ ਸਿੱਖਿਆ ਦੇ ਕੇ ਉਨ੍ਹਾਂ ਦਾ ਭਵਿੱਖ ਸਵਾਰ ਸਕੀਏ। ਇਸ ਮੌਕੇ ਨਾਰੀ ਸ਼ਕਤੀ ਫਾਉਂਡੇਸ਼ਨ ਭਾਰਤ ਦੀ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਜੀ ਵਲੋਂ ਸੱਭ ਤੋਂ ਪਹਿਲਾਂ ਭਾਰਤ ਰਤਨ ਬਾਬਾ ਸਾਹਿਬ ਅੰਬੇਡਕਰ ਜੀ ਦੇ ਸਟੈਚੂ ਤੇ ਫੁੱਲ ਮਾਲ਼ਾ ਭੇਂਟ ਕਰਨ ਉਪਰੰਤ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿ ਅੱਜ ਅਸੀਂ ਜੋ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਇਸ ਸਾਰਾ ਬਾਬਾ ਸਾਹਿਬ ਅੰਬੇਡਕਰ ਜੀ ਦੀ ਮਿਹਨਤ ਅਤੇ ਸੰਘਰਸ਼ ਦੀ ਦੇਣ ਹੈ। ਜੇਕਰ ਬਾਬਾ ਸਾਹਿਬ ਭਾਰਤੀ ਸੰਵਿਧਾਨ ਅੰਦਰ ਸਾਡੇ ਲਈ ਹੱਕਾਂ ਨੂੰ ਲਿਖਤੀ ਯਾਮਾ ਨਾ ਪਹਿਨਾਉਂਦੇ ਤਾਂ ਸਾਡਾ ਹਾਲਤ ਪਸ਼ੂਆਂ ਤੋਂ ਵੀ ਭੈੜੀ ਹੋਣੀ ਸੀ। ਇਸ ਲਈ ਸਾਨੂੰ ਬਾਬਾ ਅੰਬੇਡਕਰ ਜੀ ਦੇ ਲਿਖੇ ਸੰਵਿਧਾਨ ਦੀ ਰਾਖੀ ਕਰਨੀ ਚਾਹੀਦੀ ਹੈ। ਇਸ ਮੌਕੇ ਸੰਤ ਮਹਾਂਪੁਰਸ਼ਾਂ ਵਲੋਂ ਸਕੂਲੀ ਬੱਚਿਆਂ ਨੂੰ ਮਿਠਾਈ ਵੰਡੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਉਧੇ ਗੋਤਮ, ਸਕੂਲੀ ਬੱਚੇ, ਸਕੂਲ ਦਾ ਪ੍ਰਿਸੀਪਲ ਅਤੇ ਸਟਾਫ਼ ਵਿਸ਼ੇਸ਼ ਤੌਰ ਤੇ ਹਾਜਰ ਸਨ।

Leave a Reply

Your email address will not be published. Required fields are marked *