*ਭਾਜਪਾ ਯੁਵਾ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲ਼ੀ ਵਲੋ ਨੌਜਵਾਨਾਂ ਨੂੰ ਖੇਡ ਕਿੱਟਾ ਤਕਸੀਮ*

Uncategorized
Spread the love

ਜਲੰਧਰ (ਦਾ ਮਿਰਰ ਪੰਜਾਬ)-ਭਾਜਪਾ ਯੁਵਾ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਅੰਮ੍ਰਿਤਪਾਲ ਸਿੰਘ ਡੱਲ਼ੀ ਵਲੋ ਹਲਕਾ ਆਦਮਪੁਰ ਦੇ ਪਿੰਡ ਘੜਿਆਲ ਅਤੇ ਰੰਧਾਵਾ ਮਸੰਦਾ ਦੇ ਨੌਜਵਾਨਾਂ ਨੂੰ ਕ੍ਰਿਕਟ ਅਤੇ ਵਾਲੀਬਾਲ ਦੀਆਂ ਖੇਡ ਕਿੱਟਾਂ ਵੰਡੀਆਂ ਗਈਆਂ ।

ਅੰਮ੍ਰਿਤਪਾਲ ਸਿੰਘ ਡੱਲ਼ੀ ਨੇ ਗੱਲਬਾਤ ਕਰਦਿਆ ਨੋਜ਼ਵਾਨਾ ਨੂੰ ਨਸ਼ਿਆਂ ਤੋਂ ਮੁਕਤ ਹੋ ਕੇ ਖੇਡ ਮੈਦਾਨਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ ਤੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਖੇਡ ਮੈਦਾਨ ਨਾਲ ਪਿਆਰ ਕਰਨਾ ਚਾਹੀਦਾ ਹੈ ਅਤੇ ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੱਖ ਵੱਖ ਪਿੰਡਾਂ ਦੇ ਯੂਥ ਕਲੱਬ ਨੂੰ ਖੇਡ ਕਿੱਟਾਂ ਦਿੱਤੀਆਂ ਜਾਣਗੀਆਂ ਕਿੱਟਾਂ ਦੇਣ ਮੌਕੇ ਅੰਮ੍ਰਿਤਪਾਲ ਸਿੰਘ ਰੰਧਾਵਾ ,ਜਸਪ੍ਰੀਤ ਸਿੰਘ ਡੀਗਰੀਆਂ ਮੰਨਦੀਪ ਸਿੰਘ ਗਰੀਪੂਰ , ਗੋਲਡੀ, ਅਸ਼ੀਸ਼, ਰੀਕੀ ਅਤੇ ਹੋਰ ਟੀਮ ਮੈਂਬਰ ਵੀ ਮੌਜੂਦ ਸਨ।

Leave a Reply

Your email address will not be published. Required fields are marked *