*ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਸ਼ਾਨ ਨਾਲ ਜਿੱਤੇਗੀ-ਓਲੰਪੀਅਨ ਸੁਰਿੰਦਰ ਸਿੰਘ ਸੋਢੀ*

पंजाब
Spread the love

ਜਲੰਧਰ ਮਾਰਚ (ਦਾ ਮਿਰਰ ਪੰਜਾਬ)-ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਸ਼ਾਨ ਨਾਲ ਜਿੱਤੇਗੀ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਿੰਡ ਫੋਲੜੀਵਾਲ ਵਿਖੇ ਰੱਖੀ ਗਈ ਇਸ ਮੀਟਿੰਗ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਅਤੇ ਜਲੰਧਰ ਛਾਉਣੀ ਤੋਂ ਚੋਣ ਲੜ ਚੁੱਕੇ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੇ ਕੀਤਾ ਹੈ ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਡਾਇਨਮਿਕ ਲੀਡਰ ਸੁੱਖਾ ਫੋਲੜੀਵਾਲ ਤੋਂ ਇਲਾਵਾ ਸੌਦਾਗਰ ਸਿੰਘ ਔਜਲਾ, ਮੰਗਾ ਫੋਲੜੀਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

ਇਸ ਮੌਕੇ ਸ. ਸੁਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਪਿਛਲੇ ਛੇ ਮਹੀਨੇ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਜਿਸ ਤੋਂ ਹਰ ਵਰਗ ਸੰਤੁਸ਼ਟ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜੋ ਵੀ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਵਾਰੀ-ਵਾਰੀ ਸਿਰ ਪੂਰਾ ਕੀਤਾ ਜਾ ਰਿਹਾ ਹੈ । 

ਸ. ਸੋਢੀ ਦੇ ਅੱਗੇ ਕਿਹਾ ਕਿ ਜਲਦ ਹੀ ਜਲੰਧਰ ਵਿਚ ਲੋਕ ਸਭਾ ਦੀ ਜ਼ਿਮਨੀ ਚੋਣ ਹੋ ਰਹੀ ਹੈ ਜਿਸ ਦੇ ਸਬੰਧ ਵਿਚ ਪਾਰਟੀ ਵੱਲੋਂ ਜਲੰਧਰ ਸ਼ਹਿਰ ਦੇ ਹਲਕੇ ਅਤੇ ਪਿੰਡਾਂ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ਤੇ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਸਮੇਤ ਜਲੰਧਰ ਦੇ ਨਿਵਾਸੀ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਕੰਮਾਂ ਤੋਂ ਕਾਫੀ ਖੁਸ਼ ਹਨ। ਉਹਨਾਂ ਕਿਹਾ ਕਿ ਜੀ ਜਲੰਧਰ ਲੋਕ ਸਭਾ ਦੀ ਚੋਣ ਆਮ ਆਦਮੀ ਪਾਰਟੀ ਵੱਡੇ ਪੱਧਰ ਤੇ ਜਿੱਤੇਗੀ।

ਇਸੇ ਤਰ੍ਹਾਂ ਜਲੰਧਰ ਛਾਉਣੀ ਤੋਂ ਆਮ ਆਦਮੀ ਪਾਰਟੀ ਦੇ ਡਾਇਨਾਮਿਕ ਲੀਡਰ ਸੁੱਖਾ ਫੋਲੜੀਵਾਲ ਨੇ ਕਿਹਾ ਕਿ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਛੇ ਮਹੀਨਿਆਂ ਵਿਚ ਵੱਡੇ ਪੱਧਰ ਤੇ ਪੰਜਾਬ ਵਿੱਚ ਕੰਮ ਕੀਤੇ ਹਨ ਜਿਸ ਤੋਂ ਆਮ ਜਨਤਾ ਕਾਫੀ ਖੁਸ਼ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ ਅਤੇ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਿਆ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਛੇ ਮਹੀਨਿਆਂ ਵਿੱਚ ਹੀ 600 ਯੂਨਿਟ ਮੁਫ਼ਤ ਬਿਜਲੀ, 500 ਤੋਂ ਵੱਧ ਆਮ ਆਦਮੀ ਕਲੀਨਿਕ, ਨਾਜਾਇਜ਼ ਕਬਜ਼ੇ ਛੁਡਵਾਏ, 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਦੇਣਾ, 26000 ਤੋਂ ਵੱਧ ਸਰਕਾਰੀ ਨੌਕਰੀਆਂ, ਇਕ ਵਿਧਾਇਕ, ਇਕ ਪੈਨਸ਼ਨ ਜਿਹੇ ਵੱਡੇ ਫ਼ੈਸਲੇ ਕੀਤੇ।ਆਉਣ ਵਾਲੇ ਸਮੇਂ ਵਿੱਚ 150 ਜਨਤਕ ਖੱਡਾਂ ਤੇ 100 ਕਮਰਸ਼ੀਅਲ ਖੱਡਾਂ ਤੋਂ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਰੇਤਾ ਦੇਣ ਦਾ ਟੀਚਾ ਹੈ। ਪੰਜਾਬ ਵਿੱਚ ਰੋਜ਼ਾਨਾ ਮਜ਼ਦੂਰਾਂ ਨੂੰ ਰੇਤੇ ਦੀ ਭਰਾਈ ਲਈ ਚੰਗੇ ਪੈਸੇ ਮਿਲ ਰਹੇ ਹਨ। ਸੂਬਾ ਸਰਕਾਰ 100 ਕਮਰਸ਼ੀਅਲ ਖੱਡਾਂ ਤੋਂ ਵੀ 5.50 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਆਮ ਲੋਕਾਂ ਨੂੰ ਰੇਤਾ ਮਿਲਣ ਲੱਗੇਗਾ। ਸ. ਸੁੱਖਾਂ ਫੋਲੜੀਵਾਲ ਨੇ ਅੱਗੇ ਕਿਹਾ ਕਿ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਵੱਡੇ ਪੱਧਰ ਤੇ ਜਿੱਤੇਗੀ ।

Leave a Reply

Your email address will not be published. Required fields are marked *