ਜਲੰਧਰ ( ਦਾ ਮਿਰਰ ਪੰਜਾਬ )-ਜਲੰਧਰ ਤੋਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ ਪਾਰਟੀ ਦੇ ਸਾਬਕਾ ਵਿਧਾਇਕ ਜਗਬੀਰ ਬਰਾੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਗਬੀਰ ਬਰਾੜ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੀਤਲ ਅੰਗੁਰਾਲ, ਬੀਬੀ ਥਿਆੜਾ , ਜਸਵੀਰ ਸਿੰਘ ਸੋਢੀ ਤੋਂ ਇਲਾਵਾ ਹੋਰ ਵੀ ਪਾਰਟੀ ਦੇ ਸੀਨੀਅਰ ਲੀਡਰ ਹਾਜ਼ਰ ਸਨ।





