*ਜਲੰਧਰ ਤੋਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਲੀਡਰ ਮਲਵਿੰਦਰ ਸਿੰਘ ਲੱਕੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ*

Uncategorized
Spread the love

ਜਲੰਧਰ ( ਦਾ ਮਿਰਰ ਪੰਜਾਬ )-ਜਲੰਧਰ ਤੋਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ ਪਾਰਟੀ ਦੇ ਲੇਬਰ ਸੈਲ ਦੇ ਚੇਅਰਮੈਨ ਮਲਵਿੰਦਰ ਸਿੰਘ ਲੱਕੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਜਲੰਧਰ ਵਿਖੇ ਵੇਰਕਾ ਮਿਲਕ ਪਲਾਂਟ ਵਿੱਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਗਾਇਕ ਬਲਕਾਰ ਸਿੰਘ, ਓਲੰਪੀਅਨ ਜਸਬੀਰ ਸਿੰਘ ਸੋਢੀ , ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਬੀਬੀ ਰਾਜਵੀਰ ਕੌਰ ਥਿਆੜਾ, ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਤੋਂ ਇਲਾਵਾ ਪਾਰਟੀ ਦੇ ਹੋਰ ਵੀ ਸੀਨੀਅਰ ਲੀਡਰ ਹਾਜਰ ਸਨ।

ਇਸ ਮੌਕੇ ਸਰਦਾਰ ਮਲਵਿੰਦਰ ਸਿੰਘ ਲੱਕੀ ਨੇ ਕਿਹਾ ਕੇ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਸਕੀਮਾਂ ਤੋਂ ਕਾਫੀ ਪ੍ਰਭਾਵਤ ਹੋਏ ਹਨ। ਉਹਨਾਂ ਕਿਹਾ ਕਿ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਜੋ ਵੀ ਪੰਜਾਬ ਨਾਲ ਵਾਅਦੇ ਕੀਤੇ ਸਨ ਉਹਨਾਂ ਨੂੰ ਕਰਮਵਾਰ ਤਰੀਕੇ ਨਾਲ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਦੀ ਵਿਕਾਸ ਦਰ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਬਿਹਤਰ ਹੋਈ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਮਾਫੀਆ ਰਾਜ ਨੂੰ ਭਗਵੰਤ ਮਾਨ ਸਰਕਾਰ ਲਗਾਮ ਲਾਉਣ ਵਿਚ ਕਾਮਯਾਬ ਹੋ ਗਈ ਹੈ। ਸਰਦਾਰ ਮਲਵਿੰਦਰ ਸਿੰਘ ਲੱਕੀ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਬਿਲਕੁਲ ਖਤਮ ਹੋ ਗਿਆ ਹੈ, ਸਰਕਾਰੀ ਅਫਸਰ ਰਿਸ਼ਵਤ ਲੈਣ ਤੋਂ ਤੋਬਾ ਕਰ ਗਏ ਹਨ।

ਜ਼ਿਕਰਯੋਗ ਹੈ ਕਿ ਮਲਵਿੰਦਰ ਸਿੰਘ ਲੱਕੀ ਨੇ ਕਾਂਗਰਸ ਵਿਚ ਰਹਿੰਦਿਆਂ ਵੱਡੇ ਪੱਧਰ ਤੇ ਲੇਬਰ ਸੈਲ ਨਾਲ ਕੰਮ ਕੀਤਾ ਸੀ ਅਤੇ ਮਜ਼ਦੂਰਾਂ ਨੂੰ ਵੱਡੇ ਪੱਧਰ ਤੇ ਪਾਰਟੀ ਨਾਲ ਜੋੜਿਆ ਸੀ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡੇ ਪੱਧਰ ਤੇ ਪੈਦਾ ਹੋਣ ਸੰਭਾਵਨਾ ਜਤਾਈ ਜਾ ਰਹੀ ਹੈ।

 

Leave a Reply

Your email address will not be published. Required fields are marked *