*ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਨੂੰ ਟਿੱਚ ਜਾਣ ਤਲਵਾਡ਼ਾ ’ਚ ਮੀਟ ਸ਼ਰਾਬ ਦੀਆਂ ਖੁੱਲ੍ਹੀਆਂ ਦੁਕਾਨਾਂ*

Uncategorized
Spread the love

ਦੀਪਕ ਠਾਕੁਰ

ਤਲਵਾਡ਼ਾ,4 ਅਪ੍ਰੈਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਮਹਾਂਵੀਰ ਜਯੰਤੀ ਮੌਕੇ ’ਤੇ ਜ਼ਿਲ੍ਹੇ ਭਰ ’ਚ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜ਼ਾਰੀ ਕੀਤੇ ਗਏ ਸਨ। ਪਰ ਤਲਵਾਡ਼ਾ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਸ਼ਰਾਬ ਅਤੇ ਮੀਟ ਕਾਰੋਬਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਟਿੱਚ ਜਾਣਦਿਆਂ ਪੂਰਾ ਦਿਨ ਦੁਕਾਨਾਂ ਖੁੱਲ੍ਹੀਆਂ ਰੱਖੀਆਂ।  

ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਬੀਤੇ ਕੱਲ੍ਹ ਮਹਾਂਵੀਰ ਜਯੰਤੀ ਦੇ ਮੌਕੇ ’ਤੇ ਮੰਗਲਵਾਰ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੀਆਂ ਹਦਾਇਤਾਂ ਜ਼ਾਰੀ ਕੀਤੀਆਂ ਸਨ। ਪਰ ਤਲਵਾਡ਼ਾ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਸ਼ਰੇਆਮ ਧੱਜੀਆਂ ਉਡੱਦੀਆਂ ਦੇਖੀਆਂ ਗਈਆਂ। ਸ਼ਰਾਬ ਤੇ ਮੀਟ ਕਾਰੋਬਾਰੀਆਂ ਨੇ ਆਪਣੀਆਂ ਦੁਕਾਨਾਂ ਰੋਜ਼ਮਰ੍ਹਾਂ ਦੀ ਤਰ੍ਹਾਂ ਖੁੱਲ੍ਹੀਆਂ ਰੱਖੀਆਂ। ਨਸ਼ਾ ਮੁਕਤ ਕੰਢੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਨੱਥੂਵਾਲ ਨੇ ਸੂਬਾ ਸਰਕਾਰ ’ਤੇ ਤਨਜ਼ ਕਸਦਿਆਂ ਕਿਹਾ ਕਿ ਖ਼ੇਤਰ ’ਚ ਸ਼ਰਾਬ ਕਾਰੋਬਾਰੀਆਂ ਦੀ ਤੂਤੀ ਬੋਲਦੀ ਹੈ, ਜ਼ਿਲ੍ਹਾ ਪ੍ਰਸ਼ਾਸਨ ਅਤੇ ਆਬਕਾਰੀ ਵਿਭਾਗ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰੀ ਹਨ।

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਕਿਹਾ ਕਿ ਤੁਹਾਡੇ ਰਾਹੀਂ ਮਾਮਲਾ ਮੇਰੇ ਧਿਆਨ ’ਚ ਆਇਆ ਹੈ। ਉਨ੍ਹਾਂ ਜ਼ਲਦ ਦੀ ਜਾਂਚ ਕਰਵਾ ਕੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

 

Leave a Reply

Your email address will not be published. Required fields are marked *