ਚੰਡੀਗੜ੍ਹ (ਦਾ ਮਿਰਰ ਪੰਜਾਬ)- ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਵਲੋ ਅੱਜ ਸ਼ਾਮ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੂੰ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਵਿਚ ਸ਼ਾਮਲ ਕਰਨਗੇ।ਸੂਤਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਰਿੰਕੂ ਨੂੰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਜਲੰਧਰ ਤੋਂ ਉਮੀਦਵਾਰ ਬਣਾਏਗੀ। ਰਿੰਕੂ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਵਿੱਚ ਇੱਕ ਯੁਨੀਵਰਸਟੀ ਦੇ ਪ੍ਰਮੁੱਖ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਅੱਜ ਸ਼ਾਮ 4 ਵਜੇ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ।





