ਢਿੱਲਵਾਂ 5 ਅਪ੍ਰੈਲ (ਦਾ ਮਿਰੇਰ ਪੰਜਾਬ)-ਸਿਵਲ ਸਰਜਨ ਡਾ. ਕੁਲਜੀਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਡਾ. ਗੁਰਦਿਆਲ ਸਿੰਘ ਦੀ ਯੋਗ ਅਗਵਾਈ ਹੇਠ ਐਮ.ਐਨ.ਐਸ ਭਾਵ ਮਾਨਸਿਕ ਸਿਹਤ, ਉਪਚਾਰਕ ਅਤੇ ਬਜ਼ੁਰਗਾਂ ਦੀ ਦੇਖ—ਭਾਲ ਸੰਬੰਧੀ ਆਸ਼ਾ ਵਰਕਰਾਂ ਨੂੰ ਬਲਾਕ ਐਕਸਟੇਂਸ਼ਨ ਐਜੂਕੇਟਰ ਬਿਕਰਮਜੀਤ ਸਿੰਘ ਅਤੇ ਸੀ.ਐਚ.ਓ ਮਿਲਨ ਵੱਲੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਨੇ ਦੱਸਇਆ ਕਿ ਹੁਣ ਤੱਕ ਆਸ਼ਾ ਵਰਕਰਾਂ ਦੇ ਦੌ ਬੈਚ ਟ੍ਰੇਨਿੰਗ ਸੰਬੰਧੀ ਮੁਕੰਮਲ ਹੋ ਚੁੱਕੇ ਹਨ ਅਤੇ ਤੀਜਾ ਬੈਚ ਟ੍ਰੇਨਿੰਗ ਦਾ ਚੱਲ ਰਿਹਾ ਹੈ।ਉਨ੍ਹਾਂ ਦੱਸਇਆ ਬਲਾਕ ਢਿੱਲਵਾਂ ਅਧੀਨ ਆਉਂਦੀਆਂ ਸਮੂਹ ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰਾਂ ਨੂੰ ਐਮ.ਐਨ.ਐਸ ਮੋਡੀਊਲ ਦੀ ਟ੍ਰੇਨਿੰਗ ਦਿੱਤੀ ਜਾਵੇਗੀ।ਇਸ ਦੌਰਾਨ ਡੈਂਟਲ ਡਾ. ਪ੍ਰੀਤਮ ਦਾਸ ਵੱਲੋਂ ਵੀ ਆਈਆਂ ਸਮੂਹ ਆਸ਼ਾ ਵਰਕਰਾਂ ਨੂੰ ਦੰਦਾਂ ਦੀ ਸਾਂਭ ਸੰਭਾਲ ਅਤੇ ਸਮੇਂ ਸਿਰ ਯੋਗ ਇਲਾਜ ਸੰਬੰਧੀ ਜਾਗਰੂਕ ਕੀਤਾ।
ਇਸ ਦੌਰਾਨ ਬਿਕਰਮਜੀਤ ਸਿੰਘ ਬੀ.ਈ.ਈ ਨੇ ਸਮੂਹ ਆਸ਼ਾ ਵਰਕਰਾਂ ਨੂੰ ਆਮ ਲੋਕਾਂ ਤੱਕ ਸਰਕਾਰੀ ਸਿਹਤ ਸੇਵਾਵਾਂ, ਸਹੂਲਤਾਂ ਅਤੇ ਸਕੀਮਾਂ ਪਹੁੰਚਾਉਣ ਲਈ ਪ੍ਰੇਰਿਤ ਕਰਦਿਆਂ ਆਪਣੇ ਏਰੀਆ ਵਿੱਚ ਗਠਿਤ ਮਾਸ ਕਮੇਟੀਆਂ ਦੀਆਂ ਮਹੀਨਾਵਾਰ ਮੀਟਿੰਗਾਂ ਕਰਵਾਉਣ ਦੀ ਹਦਾਇਤ ਕੀਤੀ।ਉਨ੍ਹਾਂ ਆਸ਼ਾ ਵਰਕਰਾਂ ਨੂੰ ਮਾਨਸਿਕ ਸਿਹਤ ਰੋਗਾਂ, ਉਪਚਾਰ, ਨਰਸਿੰਗ ਸਕੀਲ, ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਮਰੀਜ਼ਾਂ ਦੀ ਕਾਉਂਸਲਿੰਗ ਅਤੇ ਬਜ਼ੁਰਗਾਂ ਦੀ ਦੇਖਭਾਲ ਆਦਿ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਸਮੂਹ ਆਸ਼ਾ ਵਰਕਰਾਂ ਨੂੰ ਮਰੀਜ਼ ਨੂੰ ਮੁੱਢਲੀ ਸਹਾਇਤਾ ਦੇਣ ਲਈ ਤਿਆਰ ਕੀਤਾ ਜਾ ਰਿਹਾ ਹੈ।





