ਢਿੱਲਵਾਂ (ਦਾ ਮਿਰਰ ਪੰਜਾਬ) ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਡਾ. ਗੁਰਦਿਆਲ ਸਿੰਘ ਦੀ ਯੋਗ ਅਗਵਾਈ ਹੇਠ ਐਮ.ਐਨ.ਐਸ ਭਾਵ ਮਾਨਸਿਕ ਸਿਹਤ, ਉਪਚਾਰਕ ਅਤੇ ਬਜ਼ੁਰਗਾਂ ਦੀ ਦੇਖ—ਭਾਲ ਸੰਬੰਧੀ ਆਸ਼ਾ ਵਰਕਰਾਂ ਨੂੰ ਬਲਾਕ ਐਕਸਟੇਂਸ਼ਨ ਐਜੂਕੇਟਰ ਬਿਕਰਮਜੀਤ ਸਿੰਘ ਅਤੇ ਸੀ.ਐਚ.ਓ ਮਿਲਨ ਵੱਲੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਨੇ ਦੱਸਇਆ ਕਿ ਹੁਣ ਤੱਕ ਆਸ਼ਾ ਵਰਕਰਾਂ ਦੇ ਤਿੰਨ ਬੈਚ ਟ੍ਰੇਨਿੰਗ ਸੰਬੰਧੀ ਮੁਕੰਮਲ ਹੋ ਚੁੱਕੇ ਹਨ ਅਤੇ ਚੌਥਾ ਬੈਚ ਟ੍ਰੇਨਿੰਗ ਦਾ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਬਲਾਕ ਢਿੱਲਵਾਂ ਅਧੀਨ ਆਉਂਦੀਆਂ ਸਮੂਹ ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰਾਂ ਨੂੰ ਐਮ.ਐਨ.ਐਸ ਮੋਡੀਊਲ ਦੀ ਟ੍ਰੇਨਿੰਗ ਦਿੱਤੀ ਜਾਵੇਗੀ।

ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਗੁਰਦਿਆਲ ਸਿੰਘ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਮੂਹ ਆਸ਼ਾ ਵਰਕਰਾਂ ਨੂੰ ਵਿਸਥਾਰ ਨਾਲ ਜਾਣਕਾਰੀ ਦੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਐਸ.ਆਈ ਬਲਕਾਰ ਸਿੰਘ ਨੇ ਆਸ਼ਾ ਵਰਕਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਰਾਂ ਦੇ ਅੰਦਰ ਅਤੇ ਘਰਾਂ ਦੇ ਆਲੇ-ਦੁਆਲੇ ਸਾਫ਼ ਸਫ਼ਾਈ ਦਾ ਅਹਿਮ ਰੋਲ ਹੈ, ਸਾਫ਼-ਸਫ਼ਾਈ ਹੋਣ ਕਰਕੇ ਹੀ ਡੇਂਗੂ ਮੱਛਰਾਂ ਤੋਂ ਬੱਚਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਦੇ ਲੱਛਣਾ ਦਾ ਪਤਾ ਲਗਦੇ ਹੀ ਸਮੇਂ ਸਿਰ ਨਜਦੀਕੀ ਸਰਕਾਰੀ ਸਿਹਤ ਕੇਂਦਰ ਵਿਖੇ ਖੂਨ ਜਾਂਚ ਕਰਵਾਉਣ ਉਪਰੰਤ ਇਲਾਜ ਕਰਵਾਉਣ ਦੀ ਸਲਾਹ ਦਿੱਤੀ।
ਇਸ ਮੌਕੇ ਊਨ੍ਹਾਂ ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ ਦਿੱਤੀ ਜਿਵੇਂ ਕਿ
– ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
-ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ।
– ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ ।
ਲੱਛਣ ਕਿ ਹਨ –
– ਠੰਡ ਨਾਲ ਬੁਖ਼ਾਰ ਦਾ ਚੜਨਾ
– ਸਿਰ, ਅੱਖਾਂ, ਜੋੜਾਂ ਅਤੇ ਸਰੀਰ `ਚ ਦਰਦ
– ਭੁੱਖ ਘੱਟ ਲਗਣਾ ਜਾਂ ਦਸਤ ਹੋਣਾ ।
ਡੇਂਗੂ ਤੋਂ ਕਿਵੇਂ ਬੱਚੀਆਂ ਜਾ ਸਕਦਾ ਹੈ-
– ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ `ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।
– ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ
– ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਨ।
ਇਸ ਦੌਰਾਨ ਬਿਕਰਮਜੀਤ ਸਿੰਘ ਬੀ.ਈ.ਈ ਨੇ ਸਮੂਹ ਆਸ਼ਾ ਵਰਕਰਾਂ ਨੂੰ ਆਮ ਲੋਕਾਂ ਤੱਕ ਸਰਕਾਰੀ ਸਿਹਤ ਸੇਵਾਵਾਂ, ਸਹੂਲਤਾਂ ਅਤੇ ਸਕੀਮਾਂ ਪਹੁੰਚਾਉਣ ਲਈ ਪ੍ਰੇਰਿਤ ਕਰਦਿਆਂ ਆਪਣੇ ਏਰੀਆ ਵਿੱਚ ਗਠਿਤ ਮਾਸ ਕਮੇਟੀਆਂ ਦੀਆਂ ਮਹੀਨਾਵਾਰ ਮੀਟਿੰਗਾਂ ਕਰਵਾਉਣ ਦੀ ਹਦਾਇਤ ਕੀਤੀ।ਉਨ੍ਹਾਂ ਆਸ਼ਾ ਵਰਕਰਾਂ ਨੂੰ ਮਾਨਸਿਕ ਸਿਹਤ ਰੋਗਾਂ, ਉਪਚਾਰ, ਨਰਸਿੰਗ ਸਕੀਲ, ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਮਰੀਜ਼ਾਂ ਦੀ ਕਾਉਂਸਲਿੰਗ ਅਤੇ ਬਜ਼ੁਰਗਾਂ ਦੀ ਦੇਖਭਾਲ ਆਦਿ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਸਮੂਹ ਆਸ਼ਾ ਵਰਕਰਾਂ ਨੂੰ ਮਰੀਜ਼ ਨੂੰ ਮੁੱਢਲੀ ਸਹਾਇਤਾ ਦੇਣ ਲਈ ਤਿਆਰ ਕੀਤਾ ਜਾ ਰਿਹਾ ਹੈ।





