*ਭਾਜਪਾ ਨੂੰ ਵੱਡਾ ਝਟਕਾ ਮੌਂਟੀ ਸਹਿਗਲ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਵਿੱਚ ਕਾਂਗਰਸ ‘ਚ ਹੋਏ ਸ਼ਾਮਿਲ*

पंजाब
Spread the love

ਜਲੰਧਰ 18 ਅਪ੍ਰੈਲ (ਦਾ ਮਿਰਰ ਪੰਜਾਬ)-: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਜਲੰਧਰ ਦੇ ਵੱਖ-ਵੱਖ ਹਿੱਸਿਆਂ ਵਿੱਚ ਆਪਣੀ ਪਾਰਟੀ ਦੀ ਉਮੀਦਵਾਰ ਪ੍ਰੋ. ਕਰਮਜੀਤ ਕੌਰ ਚੌਧਰੀ ਲਈ ਚੋਣ ਪ੍ਰਚਾਰ ਕੀਤਾ।

ਵਾਲਮੀਕਿ ਚੌਂਕ ਤੋਂ ਰੌਣਕ ਬਜ਼ਾਰ ਰੋਡ ਤੱਕ ਪੈਦਲ ਮਾਰਚ ਕਰਨ ਉਪਰੰਤ ਸੂਬਾ ਪ੍ਰਧਾਨ ਨੇ ਪਾਰਟੀ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਅਤੇ ਪਾਰਟੀ ਉਮੀਦਵਾਰ ਪ੍ਰੋ: ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਵੋਟਾਂ ਮੰਗੀਆਂ। ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਦੁਖੀ ਹੋ ਕੇ ਮੀਟਿੰਗਾਂ ਵਿੱਚ ਸ਼ਾਮਲ ਹੋਏ ਲੋਕਾਂ ਨੇ ਆਪੋ-ਆਪਣਾ ਦੁੱਖ ਸਾਂਝਾ ਕੀਤਾ ਅਤੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਜਲੰਧਰ ਪ੍ਰੈੱਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਨੇ ਪੱਤਰਕਾਰਾਂ ਨਾਲ ਏਕਤਾ ਦਾ ਪ੍ਰਗਟਾਵਾ ਕਰਦਿਆਂ ‘ਆਪ’ ਸਰਕਾਰ ਵੱਲੋਂ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਲੋਕਤੰਤਰ ਦੇ ਚੌਥੇ ਥੰਮ ਪ੍ਰੈਸ ਦੀ ਆਵਾਜ਼ ਨੂੰ ਦਬਾਉਣ ਦੀ ਸਖ਼ਤ ਨਿਖੇਧੀ ਕੀਤੀ।

ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾ ਕੇ ਤਾਨਾਸ਼ਾਹੀ ਸਥਾਪਿਤ ਕਰਨ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ। ਪਰ ਪ੍ਰਧਾਨ ਨੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕਤੰਤਰ ਨੂੰ ਬਚਾਉਣ ਅਤੇ ਪ੍ਰੈਸ ਦੀ ਆਜ਼ਾਦੀ ਦੀ ਲਈ ਕੰਮ ਕੀਤਾ ਹੈ ਅਤੇ ਅੱਗੇ ਵੀ ਹਮੇਸ਼ਾ ਕਰਦੇ ਰਹਾਂਗੇ। 

ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਦਿੰਦਿਆਂ ਭਾਜਪਾ ਪੰਜਾਬ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਮੌਂਟੀ ਸਹਿਗਲ ਨੇ ਕਾਂਗਰਸ ਸੂਬਾ ਪ੍ਰਧਾਨ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਘਰ ਵਾਪਸੀ ਕੀਤੀ। ਉਨ੍ਹਾਂ ਦਾ ਪਾਰਟੀ ਵਿੱਚ ਵਾਪਸੀ ਦਾ ਸੁਆਗਤ ਕਰਦਿਆਂ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਇਲਾਕੇ ਵਿੱਚ ਕਾਂਗਰਸ ਦੇ ਸਮਰਥਨ ਵਿੱਚ ਹੋਰ ਵਾਧਾ ਹੋਵੇਗਾ।

ਭਾਜਪਾ ਜਾਣਬੁੱਝ ਕੇ ਦੇਸ਼ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰ ਰਹੀ ਹੈ ਅਤੇ ਇਹ ਪੰਜਾਬ ਵਿੱਚ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਹਿਗਲ ਨੇ ਕਿਹਾ ਕਿ ਭਾਜਪਾ ਲੋਕ ਵਿਰੋਧੀ ਨੀਤੀਆਂ ਜਿਵੇਂ ਦੇਸ਼ ਵਾਸੀਆਂ ਨਾਲ ਧੋਖਾਧੜੀ, ਝੂਠਾ ਪ੍ਰਚਾਰ, ਨਫ਼ਰਤ ਦੀ ਰਾਜਨੀਤੀ ਕਰਨ ਵਿੱਚ ਰੁੱਝੀ ਹੋਈ ਹੈ ਜਿਸ ਤੋਂ ਤੰਗ ਹੋ ਕੇ ਉਹ ਕਾਂਗਰਸ ਵਿੱਚ ਮੁੜ ਤੋਂ ਸ਼ਾਮਿਲ ਹੋਏ ਹਨ। 

ਕਾਂਗਰਸ ਸੂਬਾ ਪ੍ਰਧਾਨ ਨੇ ਕਾਂਗਰਸੀ ਉਮੀਦਵਾਰ ਦੇ ਹੱਕ ‘ਚ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਕਿਹਾ ਕਿ ਉਹ ਸੱਤਾਧਾਰੀ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣ ਜਿਸ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਨਾਲ ਧੋਖਾ ਦਿੱਤਾ ਅਤੇ ਲੋਕਾ ਦੇ ਪੈਸੇ ਨੂੰ ਆਪਣੇ ਪ੍ਰਚਾਰ ਲਈ ਬਰਬਾਦ ਕਰਕੇ ਸਰਕਾਰੀ ਖਜ਼ਾਨੇ ‘ਤੇ ਬੋਝ ਪਾਇਆ ਹੈ। ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕਾਲੇ ਦੌਰ ਵੱਲ ਧੱਕਿਆ ਹੈ ਅਤੇ ਆਮ ਲੋਕਾਂ ਦੇ ਵਿਕਾਸ ਨੂੰ ਛੱਡ ਕੇ ਹਮੇਸ਼ਾ ਆਪਣੀ ਪਾਰਟੀ ਦੀ ਤਰੱਕੀ ਲਈ ਕੰਮ ਕੀਤਾ ਹੈ।

Leave a Reply

Your email address will not be published. Required fields are marked *