*ਜਲੰਧਰ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਨੇ ਸੰਤ ਸੀਚੇਵਾਲ ਤੋਂ ਲਿਆ ਆਸ਼ੀਰਵਾਦ, ਕਾਂਗਰਸੀ ਉਮੀਦਵਾਰ ਨੂੰ ਸੌਂਪਿਆ ਵਾਤਾਵਰਣ ਦਾ ਏਜੰਡਾ*

पंजाब
Spread the love

ਜਲੰਧਰ,19 ਅਪ੍ਰੈਲ (ਦਾ ਮਿਰਰ ਪੰਜਾਬ)-ਲੋਕ ਸਭਾ ਹਲਕਾ ਜਲੰਧਰ ਤੋਂ ਉਪ ਚੋਣ ਲੜ ਰਹੇ ਕਾਂਗਰਸ ਦੀ ਦੇ ਉਮੀਦਵਾਰ ਕਰਮਜੀਤ ਕੌਰ ਨੇ ਅੱਜ ਨਿਰਮਲ ਕੁਟੀਆ ਸੀਚੇਵਾਲ ਵਿੱਚ ਨਤਮਸਤਕ ਹੋਕੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਆਸ਼ੀਰਵਾਦ ਲਿਆ।ਇਸ ਮੌਕੇ ਉਨ੍ਹਾਂ ਨਾਲ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਲਾਕੇ ਦੀਆਂ ਮੰਗਾਂ ਬਾਰੇ ਇੱਕ ਮੰਗ ਪੱਤਰ ਸੌਂਪਦਿਆ ਕਿਹਾ ਕਿ ਉਹ ਆਪਣੇ ਚੋਣ ਪ੍ਰਚਾਰ ਦੌਰਾਨ ਵਾਤਾਵਰਣ ਨੂੰ ਮੁੱਖ ਮੁੱਦਾ ਬਣਾਉਣ ਕਿਉਂਕਿ ਵਾਤਾਵਰਣ ਦੇ ਪ੍ਰਦੂਸ਼ਣ ਨਾਲ ਲੋਕਾਂ ਦਾ ਜੀਵਨ ਖਤਰੇ ਵਿੱਚ ਪਿਆ ਹੋਇਆ ਹੈ। ਸੰਤ ਸੀਚੇਵਾਲ ਨੇ ਕਿਹਾ ਇਸ ਮੰਗ ਪੱਤਰ ਜਲੰਧਰ ਲੋਕ ਸਭਾ ਹਲਕੇ ਤੋਂ ਉਪ ਚੋਣ ਲੜ ਰਹੇ ਆਪ ਦੇ ਉਮੀਦਵਾਰ ਸ਼ੂਸ਼ੀਲ ਰਿੰਕੂ ਨੂੰ ਇਹ ਮੰਗ ਪੱਤਰ ਦੇ ਚੁੱਕੇ ਹਨ ਤੇ ਬਾਕੀ ਸਾਰੇ ਉਮੀਦਵਾਰਾਂ ਤੱਕ ਪਹੁੰਚਦਾ ਕੀਤਾ ਜਾਵੇਗਾ।

ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਨੇ ਭਰੋਸਾ ਦਿੱਤਾ ਕਿ ਸੰਤ ਸੀਚੇਵਾਲ ਜਿਹੜੇ ਮੁੱਦਿਆ ਨੂੰ ਲੈਕੇ ਮੰਗ ਪੱਤਰ ਦਿੱਤਾ ਕਿ ਉਹ ਇਸ ਨੂੰ ਪ੍ਰਚਾਰ ਦਾ ਹਿੱਸਾ ਬਣਾਉਣਗੇ ਅਤੇ ਜਿੱਤਣ `ਤੇ ਇਸ ਨੂੰ ਲੋਕ ਸਭਾ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਸਰਬੱਤ ਦਾ ਭਲਾ ਮੰਗਣ ਵਾਲੇ ਧਾਰਮਿਕ ਆਗੂ ਹਨ ।

ਉਨ੍ਹਾਂ ਸੰਤ ਸੀਚੇਵਾਲ ਦੀ ਪ੍ਰਸ਼ੰਸ਼ਾ ਕਰਦਿਆ ਕਿਹਾ ਕਿ ਉਨ੍ਹਾਂ ਨੇ ਵਾਤਾਵਰਣ ਦੇ ਪੱਖ ਤੋਂ ਜਿਹੜੀ ਮਨੁੱਖਤਾ ਦੀ ਸੇਵਾ ਕੀਤੀ ਹੈ ਪੰਜਾਬ ਉਨ੍ਹਾਂ ਦਾ ਸਦਾ ਰਿਣੀ ਰਹੇਗਾ।ਜ਼ਿਕਰਯੋਗ ਹੈ ਕਿ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਗ ਸੀਚੇਵਾਲ ਸਾਲ 2009 ਦੀਆਂ ਲੋਕ ਸਭਾ ਦੀਆਂ ਚੋਣਾਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਨੂੰੰ ਵਾਤਾਵਰਣ ਦਾ ਏਜੰਡਾ ਸੌਂਪ ਦੇ ਆ ਰਹੇ ਹਨ।

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਨੇ ਰਾਜ ਸਭਾ ਹਾਊਸ ਵਿੱਚ ਵਾਤਾਵਰਣ ਦੇ ਮੁੱਦੇ ਨੂੰ ਚੁੱਕਿਆ ਹੈ ਤੇ ਉਹ ਲਗਾਤਾਰ ਇਸ ਨੂੰ ਉਠਾਉਂਦੇ ਰਹਿਣਗੇ।ਐਮਪੀ ਬਣਨ ਤੋਂ ਬਾਅਦ ਵੀ ਆਪਣੇ ਅਸਲ ਮੁੱਦਿਆਂ ਨੂੰ ਕਦੇਂ ਨਹੀਂ ਵਿਸਾਰਿਆ ।ਕਾਂਗਰਸੀ ਉਮੀਦਵਾਰ ਨੂੰ ਦਿੱਤੇ ਮੰਗ ਪੱਤਰ ਦਾ ਜ਼ਿਕਰ ਕਰਦਿਆ ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਗੰਦਾ ਤੇ ਜ਼ਹਿਰੀਲਾ ਪਾਣੀ ਪੈਣ ਨਾਲ ਮਾਲਵੇ ਅਤੇ ਰਾਜਸਥਾਨ ਦੇ ਲੋਕ ਕੈਂਸਰ ਸਮੇਤ ਹੋਰ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।

ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਦੁਆਬੇ ਦੇ ਹਿੱਸੇ ਦਾ 1465 ਕਿਊਸਿਕ ਪਾਣੀ ਬਿਸਤ ਦੁਆਬ ਰਾਹੀ ਛੱਡਿਆ ਜਾਵੇ ਅਤੇ ਪਾਣੀ ਨੂੰ ਖੇਤਾਂ ਤੱਕ ਪੁੱਜਦਾ ਕਰਨ ਲਈ ਜ਼ਮੀਨਦੋਜ ਪਾਇਪ ਲਾਇਨ ਪਾਈ ਜਾਵੇ ।

 ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਤੋਂ ਫਿਲੌਰ ਤੱਕ ਧੁੱਸੀ ਬੰਨ੍ਹ ‘ਤੇ ਪੱਕੀ ਸੜਕ ਬਣਾਈ ਜਾਵੇ ਤਾਂ ਜੋ ਹੜ੍ਹਾਂ ਦੀ ਮਾਰ ਤੋਂ ਬਚਿਆ ਜਾ ਸਕੇ।ਇੰਨ੍ਹਾਂ ਤੋਂ ਇਲਾਵਾ ਵਾਤਾਵਰਣ ,ਸਿਹਤ ਅਤੇ ਸਿੱਖਿਆ ਨਾਲ ਜੁੜੇ ਮੁੱਦਿਆ ਨੂੰ 

 ਚੋਣ ਪ੍ਰਚਾਰ ਦੌਰਾਨ ਮੁੱਖ ਮੁੱਦੇ ਬਣਾਏ ਜਾਣ ਅਤੇ ਜਿੱਤਣ ਦੀ ਹੋਣ ਦੀ ਸੂਰਤ ਵਿੱਚ ਇਹ ਮੁੱਦੇ ਲੋਕ ਸਭਾ ਵਿੱਚ ਵੀ ਉਠਾਏ ਜਾਣ।

Leave a Reply

Your email address will not be published. Required fields are marked *