*ਪੀ.ਸੀ.ਪੀ.ਐਨ.ਡੀ.ਟੀ. ਐਕਟ 1994 ‘ਤੇ ਵਿਸ਼ੇਸ਼ ਲੋਕਾਂ `ਚ ਬੇਟੀ ਬਚਾਓ, ਬੇਟੀ ਪੜ੍ਹਾਓ ਸੰਬੰਧੀ ਜਾਗਰੂਕਤਾ ਜ਼ਰੂਰੀ – ਡਾ.ਗੁਰਦਿਆਲ ਸਿੰਘ*

Uncategorized
Spread the love

ਢਿੱਲਵਾਂ (ਦਾ ਮਿਰਰ ਪੰਜਾਬ) ਸਿਵਲ ਸਰਜਨ ਕਪੂਰਥਲਾ ਡਾ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਦਿਆਲ ਸਿੰਘ ਦੀ ਯੋਗ ਅਗਵਾਈ ਹੇਠ “ਬੇਟੀ ਬਚਾਓ ਬੇਟੀ ਪੜਾਓ” ਸਬੰਧੀ ਬਲਾਕ ਢਿੱਲਵਾਂ ਅਧੀਨ ਆਓੁਦੀਆਂ ਸਮੂਹ ਆਸ਼ਾ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਲੋਕਾਂ ‘ਚ ਵਧੇਰੇ ਜਾਗਰੂਕਤਾ ਲਿਆਈ ਜਾ ਸਕੇ। ਇਸ ਮੌਕੇ ਆਇਆਂ ਸਮੂਹ ਆਸ਼ਾ ਵਰਕਰਾਂ ਨੂੰ ਐਸ.ਐਮ.ਓ ਡਾ. ਗੁਰਦਿਆਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਇਆ ਕਿ ਅੱਜ ਹਰ ਖੇਤਰ ਵਿੱਚ ਔਰਤਾਂ ਮਰਦਾਂ ਨਾਲੋ ਘੱਟ ਨਹੀਂ ਹਨ। ਮਰਦਾਂ ਦੀ ਤਰ੍ਹਾਂ ਔਰਤਾਂ ਵੀ ਅੱਜ ਉਚ 

ਅਹੁਦਿਆਂ ‘ਤੇ ਬਿਰਾਜਮਾਨ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਦੇ ਨਾਲ ਲਾਗੂ ਕਰਵਾਉਣ ਦੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਾਨੂੰ ਸਾਰੀਆਂ ਨੂੰ ਵੀ ਆਪਣਾ ਸਹਿਯੋਗ ਦਿੰਦਿਆਂ ਹੋਈਆਂ ਲੋਕਾਂ ਦੀ ਲੜਕੀਆਂ ਪ੍ਰਤੀ ਪਿਛੜੀ ਸੋਚ ਨੂੰ ਬਦਲਣਾ ਚਾਹੀਦਾ ਹੈ। ਉਨ੍ਹਾਂ ਦੱਸਇਆਂ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ 1994 ਦੇ ਸਦਕਾ ਹੀ ਸਮਾਜ ਵਿੱਚ ਹੁਣ ਵਧੇਰੇ ਜਾਗਰੂਕਤਾ ਆਈ ਹੈ ਜਿਸ ਨਾਲ “ਬੇਟੀ ਬਚਾਓ ਬੇਟੀ ਪੜਾਓੁ” ਮੁਹਿੰਮ ਨੂੰ ਭਰਵਾਂ ਹੁੰਗਾਰਾਂ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਆਸ਼ਾਂ ਵਰਕਰਾਂ ਨੂੰ ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਆਪਣੇ ਪਿੰਡ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਕਰਵਾਓੁਣ ਲਈ ਕਿਹਾ। 

ਇਸ ਮੌਕੇ ਬਿਕਰਮਜੀਤ ਸਿੰਘ ਬਲਾਕ ਐਕਸਟੇਂਸ਼ਨ ਐਜੂਕੇਟਰ ਨੇ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਜਿਲ੍ਹੇ ਵਿੱਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਲਾਗੂ ਕਰਨ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਸੰਬੰਧੀ ਵਿਸਥਾਰ ਨਾਲ ਦੱਸਇਆ। ਉਨ੍ਹਾਂ ਪਿੰਡ ਦੇ ਲੋਕਾਂ ਵਿੱਚ ਵੀ ਇਸ ਸੰਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ ਅਤੇ ਕਰਨਾ ਗੈਰਕਾਨੂੰਨੀ ਹੈ। ਐਕਟ ਦੇ ਅਨੁਸਾਰ ਅਜਿਹਾ ਕਰਨ ਵਾਲੇ ਵਿਅਕਤੀ ਜਾਂ ਸੰਸਥਾ ਉੱਪਰ ਜੁਰਮਾਨਾ ਲਗਾਇਆ ਜਾਂਦਾ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਇਸ ਮੌਕੇ ਵਿਸ਼ੇਸ਼ ਤੌਰ `ਤੇ ਆਸ਼ਾ ਵਰਕਰਾਂ ਅਤੇ ਏ.ਐਨ.ਐਮਜ਼ ਵੱਲੋਂ ਗਰਭਵਤੀ ਔਰਤਾਂ ਨੂੰ ਲੜਕਾ `ਤੇ ਲੜਕੀ ਵਿੱਚ ਮਦਭੇਦ ਨਾ ਕਰਨ ਸੰਬੰਧੀ ਕਾਓੁਸਲਿੰਗ ਭਾਵ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

Leave a Reply

Your email address will not be published. Required fields are marked *