ਮੋਗਾ (ਦਾ ਮਿਰਰ ਪੰਜਾਬ)-ਸਾਬਕਾ ਜਥੇਦਾਰ ਅਕਾਲ ਤਖਤ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਨੇ ਸਰੰਡਰ ਕੀਤਾ ਹੈ। ਅੰਮ੍ਰਿਤਪਾਲ ਰਾਤ ਤੋਂ ਹੀ ਇਥੇ ਪਿੰਡ ਰੋਡੇ ਦੇ ਗੁਰੂ ਘਰ ਪਹੁੰਚਿਆ ਸੀ। ਉਸ ਨੇ ਇਸ਼ਨਾਨ ਕੀਤਾ, ਪੰਜਾਂ ਬਾਣੀਆਂ ਦਾ ਪਾਠ ਕੀਤਾ ਤੇ ਇਸ ਤੋਂ ਬਾਅਦ ਸੰਗਤ ਨੂੰ ਸੰਬੋਧਨ ਕੀਤਾ।ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੋਗਾ ਜ਼ਿਲੇ ‘ਚ ਗ੍ਰਿਫਤਾਰ ਕਰ ਲਿਆ ਗਿਆ। ਅੰਮ੍ਰਿਤਪਾਲ ‘ਤੇ NSA ਲਗਾ ਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।ਸਾਬਕਾ ਜਥੇਦਾਰ ਅਕਾਲ ਤਖਤ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੇ ਆਖਿਆ ਹੈ ਕਿ ਅੰਮ੍ਰਿਤਪਾਲ ਨੇ ਸਰੰਡਰ ਕੀਤਾ ਹੈ। ਅੰਮ੍ਰਿਤਪਾਲ ਰਾਤ ਤੋਂ ਹੀ ਇਥੇ ਪਿੰਡ ਰੋਡੇ ਦੇ ਗੁਰੂ ਘਰ ਪਹੁੰਚਿਆ ਸੀ। ਉਸ ਨੇ ਇਸ਼ਨਾਨ ਕੀਤਾ, ਪੰਜਾਂ ਬਾਣੀਆਂ ਦਾ ਪਾਠ ਕੀਤਾ ਤੇ ਇਸ ਤੋਂ ਬਾਅਦ ਸੰਗਤ ਨੂੰ ਸੰਬੋਧਨ ਕੀਤਾ।





