ਚੰਡੀਗੜ੍ਹ (ਦਾ ਮਿਰਰ ਪੰਜਾਬ)-ਜਲੰਧਰ ‘ਚ ਕਾਂਗਰਸ ਨੂੰ ਚੋਣਾਂ ਤੋਂ ਵੱਡਾ ਝਟਕਾ ਲੱਗਾ ਹੈ ਪਰਮਜੀਤ ਸਿੰਘ ਰਾਏਪੁਰ ਮੈਂਬਰ ਐਸ.ਜੀ.ਪੀ.ਸੀ ਅਤੇ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸਰਦਾਰ ਪਰਮਜੀਤ ਸਿੰਘ ਰਾਏਪੁਰ ਜਲੰਧਰ ਸ਼ਹਿਰ ਵਿਚ ਬਹੁਤ ਵੱਡਾ ਨਾਮ ਹੈ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸੁਸ਼ੀਲ ਰਿੰਕੂ ਦੀ ਸਥਿਤੀ ਕਾਫੀ ਮਜ਼ਬੂਤ ਹੋ ਗਈ ਹੈ। ਸਰਦਾਰ ਪਰਮਜੀਤ ਸਿੰਘ ਰਾਏਪੁਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਵਿਚ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦਾ ਅਹਿਮ ਰੋਲ ਰਿਹਾ ਹੈ।





