
ਬਾਦਲ (ਦਾ ਮਿਰਰ ਪੰਜਾਬ)-ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇਸ ਫ਼ਾਨੀ ਸੰਸਾਰ ਦੀ ਯਾਤਰਾ ਨੂੰ ਪੂਰੀ ਕਰਦੇ ਹੋਏ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਬਾਦਲ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ‘ਚ ਸਿਆਸੀ ਆਗੂ, ਪਰਿਵਾਰ, ਰਿਸ਼ਤੇਦਾਰ ਅਤੇ ਆਮ ਲੋਕ ਪੁੱਜੇ ਹੋਏ ਸਨ। ਪਿੰਡ ਦੇ ਸ਼ਮਸ਼ਾਨਘਾਟ ‘ਚ ਜਗ੍ਹਾ ਘੱਟ ਹੋਣ ਦੇ ਕਾਰਨ ਉਨ੍ਹਾਂ ਦੇ ਖ਼ੁਦ ਦੇ ਬਾਗ ‘ਚ ਹੀ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ ਗਈ। ਇਸ ਮੌਕੇ ਸਭ ਦੀਆਂ ਅੱਖਾਂ ‘ਚ ਆਪਣੇ ਮਰਹੂਮ ਨੇਤਾ ਲਈ ਹੰਝੂਆਂ ਦਾ ਹੜ੍ਹ ਵਗ ਤੁਰਿਆ ਅਤੇ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੋ ਗਿਆ। ਉਨ੍ਹਾਂ ਦੇ ਬੇਟੇ ਸੁਖਬੀਰ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ ਅਤੇ ਪੋਤੇ-ਪੋਤੀਆਂ ਬੇਹੱਦ ਭਾਵੁਕ ਦਿਖਾਈ ਦਿੱਤੇ।ਅੰਤਿਮ ਸੰਸਕਾਰ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਗਿਆ ਸੀ।





