*ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਭੇਂਟ ਕੀਤੀ ਨਿੱਘੀ ਸ਼ਰਧਾਂਜਲੀ, ਕਿਹਾ ਸਾਬਕਾ ਮੁੱਖ ਮੰਤਰੀ ਨੇ ਇਕੱਲਿਆਂ ਹੀ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਕੀਤੀ*

देश पंजाब
Spread the love

ਜਲੰਧਰ, 30 ਅਪ੍ਰੈਲ( ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਅੱਜ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਅਤੇ ਕਿਹਾ ਕਿ ਉਹ ਨਾ ਸਿਰਫ ਦਲਿਤਾਂ, ਕਿਸਾਨਾਂ ਤੇ ਮਜ਼ਦੂਰਾਂ ਦੇ ਮਸੀਹਾ ਸਨ ਬਲਕਿ ਉਹਨਾਂ ਨੇ ਇਕੱਲਿਆਂ ਹੀ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਕ ਕੀਤੀ।

ਫਿਲੌਰ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਗਤੀ ਦੇ ਰਾਹ ’ਤੇ ਸਮਾਜ ਦੇ ਸਾਰੇ ਵਰਗਾਂ ਨੂੰ ਹਮੇਸ਼ਾ ਨਾਲ ਲਿਆ। ਉਹਨਾਂ ਨੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਤੇ ਉਹ ਹੀ ਅਟਾਰੀ ਵਿਚ ਭਗਵਾਨ ਵਾਲਮੀਕਿ ਸਥਲ ਦੇ ਆਧੁਨਿਕੀਕਰਨ ਲਈ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਸਰਦਾਬਾਦਲ ਨੇ ਹੀ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਿਰਾਸਤੀ ਮਾਰਗ ਕਾਇਮ ਕੀਤਾ ਤੇ ਸ੍ਰੀ ਦੁਰਗਿਆਣਾ ਮੰਦਿਰ ਦਾ ਸੁੰਦਰੀਕਰਨ ਕਰਵਾਇਆ। ਉਹਨਾਂ ਕਿਹਾ ਕਿ ਸਰਦਾਰ ਬਾਦਲ ਨੇ ਹੀ ਅਨੇਕਾਂ ਯਾਦਗਾਰਾਂ ਬਣਵਾਈਆਂ ਤੇ ਸ੍ਰੀ ਰਵੀ ਦਾਸ ਜੀ ਸਥਾਨ ਖੁਰਾਲਗੜ੍ਹ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ ਜੋ ਬਾਅਦ ਵਿਚ ਕਾਂਗਰਸ ਸਰਕਾਰ ਵੇਲੇ ਠੱਪ ਕਰ ਦਿੱਤਾ ਗਿਆ ਤੇ ਹੁਣ ਆਪ ਸਰਕਾਰ ਨੇ ਵੀ ਇਸ ਪਾਸੇ ਕੋਈ ਕਦਮ ਨਹੀਂ ਪੁੱਟਿਆ।

ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਆਪ ਦੇ ਜਾਅਲੀ ਕ੍ਰਾਂਤੀਕਾਰੀਆਂ ਦਾ ਮਾਮਲਾ ਹੀ ਦੂਜਾ ਹੈ ਤੇ ਉਹ ਤਾਂ ਐਸ਼ੋ ਆਰਾਮ ਦੀ ਜ਼ਿੰਦਗੀ ਬਤੀਤ ਕਰਨ ਵਿਚ ਵਿਸ਼ਵਾਸ ਰੱਖਦੇ ਹਨ। ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਆਪ ਆਮ ਆਦਮੀ ਹੋਣ ਦਾ ਦਾਅਵਾ ਕਰਦੇਹਨ, ਨੇ ਦਿੱਲੀ ਵਿਚ ਆਪਣੀ ਸਰਕਾਰੀ ਕੋਠੀ ਦੇ ਨਵੀਨੀਕਰਨ ’ਤੇ 44 ਕਰੋੜ ਰੁਪਏ ਖਰਚ ਕੀਤੇ ਹਨ। ਉਹਨਾਂ ਕਿਹਾਕਿ ਇਸੇ ਤਰੀਕੇ ਭਗਵੰਤ ਮਾਨ ਤੇ ਉਹਨਾਂ ਦਾ ਪਰਿਵਾਰ ਆਪਣੀ ਸੁਰੱਖਿਆ ਤੇ ਚਾਰਟਡ ਜਹਾਜ਼ ਵਰਤਣ ’ਤੇ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਬਰਬਾਦ ਕਰ ਰਹੇ ਹਨ।

ਡਾ. ਸੁੱਖੀ ਨੇ ਕਿਹਾ ਕਿ ਆਪ ਸਰਕਾਰ ਸਿੱਖ ਵਿਰੋਧੀ ਹੈ। ਉਹਨਾਂ ਕਿਹਾ ਕਿ ਅਜਨਾਲਾ ਘਟਨਾ ਤੋਂ ਬਾਅਦ ਅੰਮ੍ਰਿਤਧਾਰੀ ਸਿੱਖਾਂ ਖਿਲਾਫ ਮੁਹਿੰਮ ਵਿੱਢੀ ਗਈ ਤੇ ਉਹਨਾਂ ਖਿਲਾਫ ਬਿਨਾਂ ਮਤਲਬ ਐਨ ਐਸ ਏ ਲਗਾਈ ਗਈ। ਉਹਨਾਂ ਕਿਹਾ ਕਿ ਉਹਨਾਂ ਦੇ ਹਲਕੇ ਬੰਗਾ ਵਿਚ ਕੁਝ ਸਿੱਖ ਨੌਜਵਾਨਾਂ ਨੂੰ ਬਿਨਾਂ ਕਿਸੇ ਕਾਰਨ ਦੇ ਗ੍ਰਿਫਤਾਰ ਕੀਤਾ ਗਿਆ।

ਉਹਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਨਾਲ ਰਲ ਕੇ ਪੰਜਾਬੀਆਂ ਨੂੰ ਬਦਨਾਮ ਕਰਨ ’ਤੇਆਪ ਸਰਕਾਰ ਦੀ ਨਿਖੇਧੀ ਕੀਤੀ ਤੇ ਕਿਹਾ ਕਿਐਨ ਐਸ ਏ ਲਗਾ ਕੇ ਇਹ ਪ੍ਰਭਾਵ ਦਿੱਤਾ ਗਿਆਕਿ ਸਿੱਖ ਅਤਿਵਾਦੀ ਹਨ। ਉਹਨਾਂ ਕਿਹਾਕਿ ਸਅਲੀਅਤ ਵਿਚ ਜਿੰਨੀ ਕੁਰਬਾਨੀ ਦੇਸ਼ ਵਾਸਤੇ ਸਿੱਖਾਂ ਨੇਦਿੱਤੀ ਹੈ, ਉਨੀ ਕਿਸੇ ਹੋਰ ਨੇ ਨਹੀਂ ਦਿੱਤੀ ਤੇ ਅੱਜ ਵੀ ਸਿੱਖ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ।

ਅਕਾਲੀ ਦਲ ਤੇ ਬਸਪਾ ਦੇ ਉਮੀਦਵਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗਠਜੋੜ ਦੇ ਹੱਕ ਵੋਟਾਂ ਪਾਉਣ ਤੇ ਕਿਹਾ ਕਿ ਇਸ ਗਠਜੋੜ ਨੇ ਹੀ ਹਮੇਸ਼ਾ ਪੰਜਾਬੀਆਂ ਦੀ ਭਲਾਈ ਵਾਸਤੇ ਕੰਮ ਕੀਤਾਹੈ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਰਿਕਾਰਡ ਤੁਹਾਡੇ ਸਾਹਮਣੇ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਕੈਪਟਨ ਅਮਰਿੰਦਰ ਸਿੰਘ ਦਾ ਰਿਕਾਰਡ ਵੀ ਲੋਕਾਂ ਦੇ ਸਾਹਮਣੇ ਹੈ ਤੇ ਭਗਵੰਤ ਮਾਨ ਦਾ ਰਿਕਾਰਡ ਵੀ ਲੋਕਾਂ ਦੇ ਸਾਹਮਣੇ ਹੈ ਜਿਹਨਾਂ ਨੇ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕੀਤਾ। ਉਹਨਾਂ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਜਦੋਂ ਪੰਜਾਬ ਵਿਰੋਧੀ ਤਾਕਤਾਂ ਨੂੰ ਸਪਸ਼ਟ ਸੁਨੇਹਾ ਦਿੱਤਾ ਜਾਵੇ ਕਿ ਪੰਜਾਬੀਆਂ ਨੇ ਉਹਨਾਂ ਦੀ ਖੇਡ ਸਮਝ ਲਈ ਹੈ ਤੇਮੁੜ ਉਹਨਾਂ ’ਤੇ ਵਿਸ਼ਵਾਸ ਨਹੀਂ ਕਰਨਗੇ।

Leave a Reply

Your email address will not be published. Required fields are marked *