ਜਲੰਧਰ (ਦਾ ਮਿਰਰ ਪੰਜਾਬ)-: ਬਸਪਾ ਦੇ ਪੰਜਾਬ ਤੇ ਚੰਡੀਗੜ੍ਹ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਗੈਸ ਲੀਕ ਹੋਣ ਕਰਕੇ 11 ਲੋਕਾਂ ਦੀ ਮੌਤ ਹੋਣ ’ਤੇ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਸਪਾ ਦਾ ਮੰਨਣਾ ਹੈ ਕਿ ਮਿ੍ਰਤਕਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਜਿਹੜੇ ਲੋਕ ਗੈਸ ਦੀ ਚਪੇਟ ’ਚ ਆ ਕੇ ਬਿਮਾਰ ਹੋਏ ਹਨ, ਉਨ੍ਹਾਂ ਨੂੰ ਘੱਟੋ ਘੱਟ 5-5 ਲੱਖ ਰੁਪਏ ਦੀ ਆਰਥਿਕ ਮਦਦ ਤੇ ਮੁਫਤ ਇਲਾਜ ਦਿੱਤਾ ਜਾਵੇ। ਜਦੋਂ ਤੱਕ ਉਹ ਕੰਮ ਕਰਨ ਲਈ ਸਮਰੱਥ ਨਹੀਂ ਹੁੰਦੇ, ਉਦੋਂ ਤੱਕ ਉਨ੍ਹਾਂ ਦੇ ਪਰਿਵਾਰਾਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਨੂੰ ਚੁੱਕਣੀ ਚਾਹੀਦੀ ਹੈ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਕੇ ਅੱਗੇ ਤੋਂ ਅਜਿਹੀਆਂ ਘਟਨਾਵਾਂ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸਦੇ ਨਾਲ-ਨਾਲ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।





