*ਭਾਜਪਾ ਵਿਕਾਸ ਅਤੇ ਸੁਸ਼ਾਸਨ ਦੇ ਸਿਧਾਂਤਾਂ ‘ਤੇ ਚੋਣ ਲੜੇਦੀ ਹੈ : ਅਰਜੁਨ ਰਾਮ ਮੇਘਵਾਲ*

देश पंजाब
Spread the love

ਜਲੰਧਰ, 1 ਮਈ ( ਦਾ ਮਿਰਰ ਪੰਜਾਬ ) : ਸੰਸਦੀ ਮਾਮਲਿਆਂ ਅਤੇ ਕੇਂਦਰੀ ਸੱਭਿਆਚਾਰਕ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੋ ਸਿਧਾਂਤਾਂ ‘ਤੇ ਕੰਮ ਕਰਦੀ ਹੈ। ਇੱਕ ਹੈ ਵਿਕਾਸ ਅਤੇ ਦੂਜਾ ਸੁਸ਼ਾਸਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜਿੱਥੇ ਵੀ ਚੋਣਾਂ ਜਾਂ ਉਪ ਚੋਣਾਂ ਹੁੰਦੀਆਂ ਹਨ, ਭਾਜਪਾ ਸਿਰਫ਼ ਦੋ ਚੀਜ਼ਾਂ ‘ਤੇ ਧਿਆਨ ਦਿੰਦੀ ਹੈ, ਉਹ ਹੈ ਸੁਸ਼ਾਸਨ ਅਤੇ ਵਿਕਾਸ। ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਅਤੇ ਮੰਤਰੀ ਉਮੀਦਵਾਰ ਲਈ ਵੋਟਾਂ ਮੰਗਣ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਚੋਣ ਮੈਦਾਨ ਵਿੱਚ ਉਤਰਦੇ ਹਨ।

 ਅਰਜੁਨ ਮੇਘਵਾਲ ਨੇ ਕਿਹਾ ਕਿ ਜੇਕਰ ਜਲੰਧਰ ਦੇ ਲੋਕ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸੰਸਦ ਮੈਂਬਰ ਬਣਾਉਂਦੇ ਹਨ ਤਾਂ ਜਲੰਧਰ ਦਾ ਵਿਕਾਸ ਹੋਵੇਗਾ ਅਤੇ ਸ਼ਹਿਰੀਆਂ ਅਤੇ ਪਿੰਡਾਂ ਵਾਲਿਆਂ ਨੂੰ ਵੀ ਚੰਗੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ 100 ਤੋਂ ਵੱਧ ਸਕੀਮਾਂ ਹਨ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਤਿਆਰ ਕਰਕੇ ਲਾਗੂ ਕੀਤਾ ਹੈ। ਇਨ੍ਹਾਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਵੀ ਪਹੁੰਚ ਰਿਹਾ ਹੈ। ਜੇਕਰ ਭਾਜਪਾ ਦਾ ਸਾਂਸਦ ਬਣਦਾ ਹੈ ਤਾਂ ਉਹ ਸੰਸਦ ਵਿੱਚ ਸਰਕਾਰੀ ਸਕੀਮਾਂ ਤੋਂ ਵਾਂਝੇ ਲੋਕਾਂ ਦੀ ਆਵਾਜ਼ ਚੁੱਕੇਗਾ ਅਤੇ ਯੋਜਨਾਵਾਂ ਤੋਂ ਵਾਂਝੇ ਰਹਿ ਗਏ ਲੋਕਾਂ ਨੂੰ ਸਕੀਮਾਂ ਦਾ ਲਾਭ ਦਿਵਾਉਣ ਲਈ ਕੰਮ ਕਰੇਗਾ।

 ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋ ਗਈ ਹੈ। ਸੁਸ਼ਾਸਨ ਦਾ ਕੋਈ ਨਾਮੋ ਨਿਸ਼ਾਨ ਨਹੀਂ ਹੈ ਅਤੇ ਪੰਜਾਬ ਦਾ ਵਿਕਾਸ ਰੁਕ ਗਿਆ ਹੈ। ਕੇਂਦਰ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਲੋਕਾਂ ਦੇ ਸਾਹਮਣੇ ਉਹਨਾਂ ਸਕੀਮਾਂ ਦਾ ਨਾਮ ਬਦਲ ਕੇ ਉਨ੍ਹਾਂ ਨੂੰ ਖੁਦ ਚਲੂਂ ਦਾ ਦਵਾ ਕਰਕੇ ਝੂਠ ਬੋਲ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰਾਂ ਨੂੰ ਆਯੂਸ਼ਮਾਨ ਭਾਰਤ ਯੋਜਨਾ ਵਰਗੀਆਂ ਕੇਂਦਰ ਸਰਕਾਰ ਦੀਆਂ ਚੰਗੀਆਂ ਯੋਜਨਾਵਾਂ ਨੂੰ ਲਾਗੂ ਕਰਨਾ ਚਾਹੀਦਾ ਹੈ।

 ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਦੇ ਵੀ ਕਿਸੇ ਸੂਬੇ ਨਾਲ ਪੱਖਪਾਤ ਨਹੀਂ ਕਰਦੀ। ਸਾਰੀਆਂ ਯੋਜਨਾਵਾਂ ਸਾਰੇ ਰਾਜਾਂ ਵਿੱਚ ਇੱਕ ਸਮਾਨ ਰੂਪ ਵਿੱਚ ਲਾਗੂ ਕੀਤੀਆਂ ਜਾਂਦੀਆਂ ਹਨ। ਭਾਵੇਂ ਇਹ ਭਾਜਪਾ ਸ਼ਾਸਿਤ ਰਾਜ ਹੋਵੇ ਜਾਂ ਗੈਰ-ਭਾਜਪਾ ਸ਼ਾਸਿਤ ਰਾਜ। ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਦੇ ਵੀ ਕਿਸੇ ਦਾ ਫੰਡ ਨਹੀਂ ਰੋਕਦੀ, ਜੇਕਰ ਕਿਸੇ ਰਾਜ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਫੰਡ ਦਾ ਯੂਟੀਲਾਈਜ਼ੇਸ਼ਨ ਸਰਟੀਫਿਕੇਟ (ਯੂ. ਸੀ.) ਨਹੀਂ ਭੇਜਿਆ ਤਾਂ ਉਸ ਸਥਿਤੀ ਵਿੱਚ ਹੀ ਗ੍ਰਾਂਟ ਜਾਂ ਫੰਡ ਰੋਕਿਆ ਜਾਂਦਾ ਹੈ।

 ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤੱਕ ਹਵਾਈ ਸਫਰ ਨੂੰ ਜਿੰਨਾ ਆਸਾਨ ਬਣਾਇਆ ਹੈ, ਓਨਾ ਕਿਸੇ ਨੇ ਨਹੀਂ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਯਾਤਰਾ ਨੂੰ ਆਮ ਲੋਕਾਂ ਲਈ ਪਹੁੰਚਯੋਗ ਬਣਾਇਆ ਹੈ। ਕਈ ਨਵੇਂ ਹਵਾਈ ਅੱਡੇ ਸ਼ੁਰੂ ਹੋ ਚੁੱਕੇ ਹਨ ਅਤੇ ਇਹ ਖੇਤਰ ਅੱਗੇ ਜਾ ਕੇ ਹੋਰ ਤਰੱਕੀ ਕਰਨ ਜਾ ਰਿਹਾ ਹੈ। ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ, ਭਾਜਪਾ ਦੇ ਬੁਲਾਰੇ ਅਨਿਲ ਸਰੀਨ, ਮੀਡੀਆ ਇੰਚਾਰਜ ਜਨਾਰਦਨ ਸ਼ਰਮਾ ਆਦਿ ਵੀ ਹਾਜ਼ਰ ਸਨI 

Leave a Reply

Your email address will not be published. Required fields are marked *