ਜਲੰਧਰ (ਦਾ ਮਿਰਰ ਪੰਜਾਬ)- ਅੱਜ ਉਸ ਸਮੇਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ ਸਾਬਕਾ ਸ਼ਹਿਰੀ ਪ੍ਰਧਾਨ ਅਤੇ ਇੰਪਰੂਵਮੈਂਟ ਟਰਸਟ ਦੇ ਸਾਬਕਾ ਚੇਅਰਮੈਨ ਸਰਦਾਰ ਦਲਜੀਤ ਸਿੰਘ ਆਹਲੂਵਾਲੀਆ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਸਰਦਾਰ ਦਲਜੀਤ ਸਿੰਘ ਆਹਲੂਵਾਲੀਆ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦਾ ਪਟਕਾ ਪਾਕੇ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਜਲੰਧਰ ਤੋਂ ਲੋਕ ਸਭਾ ਦੇ ਉਮੀਦਵਾਰ ਸੁਸ਼ੀਲ ਰਿੰਕੂ, ਸ੍ਰੀ ਕਾਕੂ ਆਹਲੂਵਾਲੀਆ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਲੀਡਰ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਦਾਰ ਦਲਜੀਤ ਸਿੰਘ ਆਹਲੂਵਾਲੀਆ ਦੇ ਸਪੁੱਤਰ ਸ੍ਰੀ ਕਾਕੂ ਆਹਲੂਵਾਲੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਸਨ। ਇਸ ਮੌਕੇ ਸਰਦਾਰ ਦਲਜੀਤ ਸਿੰਘ ਆਹਲੂਵਾਲੀਆ ਨੇ ਸਰਦਾਰ ਭਗਵੰਤ ਸਿੰਘ ਮਾਨ ਨੂੰ ਭਰੋਸਾ ਦਵਾਇਆ ਕਿ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਵੱਡੇ ਪੱਧਰ ਤੇ ਜਿਤਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੂਰੇ ਜ਼ਿਲ੍ਹੇ ਵਿਚ ਮਜ਼ਬੂਤ ਕਰਨ ਲਈ ਉਹ ਦਿਨ-ਰਾਤ ਇਕ ਕਰ ਦੇਣਗੇ।





