*ਮੁਲਾਜ਼ਮਾਂ ਦੇ ਵਿਸ਼ਾਲ ਰੋਸ ਮਾਰਚ ਤੋਂ ਘਬਰਾਈ ਸਰਕਾਰ ਨੇ ਦਿੱਤਾ ਮੀਟਿੰਗ ਦਾ ਸਮਾਂ*

Uncategorized
Spread the love

ਜਲੰਧਰ 4 ਮਈ (ਦਾ ਮਿਰਰ ਪੰਜਾਬ)-ਪੀ ਐਸ ਐਮ ਯੂ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਅਤੇ ਸੀ ਪੀ ਐਫ‌ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੇ ਸਾਂਝੇ ਸੱਦੇ ਤੇ ਪੰਜਾਬ ਭਰ ਚੋਂ ਪਹੁੰਚੇ ਹਜ਼ਾਰਾਂ ਮੁਲਾਜਮਾ ਨੇ ਪਲਟਨ ਪਾਰਕ ਚ ਪੰਜਾਬ ਸਰਕਾਰ ਖ਼ਿਲਾਫ਼ ਜੋਰਦਾਰ ਰੋਸ ਮੁਜਾਹਰਾ ਕਰਨ ਉਪਰੰਤ ਜੀਓ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਰਿਹਾਇਸ਼ ਵੱਲ ਵਿਸ਼ਾਲ ਰੋਸ ਮਾਰਚ ਸ਼ੁਰੂ ਕੀਤਾ ਤਾਂ ਮੁੱਖ ਮੰਤਰੀ ਨੇ ਖ਼ੁਦ ਮੁਲਾਜਮਾ ਆਗੂਆ ਨੂੰ ਮੀਟਿੰਗ ਦਾ ਸਮਾਂ ਦੇ ਦਿੱਤਾ ਜਿਸ ਕਾਰਨ ਨਹਿਰ ਤੱਕ ਪੁੱਜੇ ਰੋਸ ਮਾਰਚ ਨੂੰ ਉਥੇ ਹੀ ਰੋਕ ਦਿੱਤਾ ਗਿਆ। ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰ ਵਾਸਵੀਰ ਭੁੱਲਰ ਨੇ ਦੱਸਿਆ ਕਿ ਸੀ ਪੀ ਐਫ ਦੇ ਸੂਬਾ ਪ੍ਰਧਾਨ ਅਤੇ ਪੀ ਐਸ ਐਮ ਯੂ ਦੇ 4 ਮੀਤ ਪ੍ਰਧਾਨਾਂ ਨਾਲ ਪ੍ਰਸ਼ਾਸਨ ਨੇ ਮੁੱਖ ਮੰਤਰੀ ਦੀ ਅੱਜ ਮੀਟਿੰਗ ਕਰਵਾ ਦਿੱਤੀ ਸੀ। ਜਿਸ ਵਿੱਚ ਮੁੱਖ ਮੰਤਰੀ ਨੇ ਅੱਜ ਹੀ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਬਿਆਨ ਜਾਰੀ ਕਰਨ ਦੀ ਗੱਲ ਆਖੀ ਅਤੇ ਸਾਰੀਆਂ ਮੰਗਾਂ ਮੰਨਣ ਲਈ 15 ਜਾਂ 16 ਮਈ ਨੂੰ ਪੈਨਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ। ਸ੍ਰ ਭੁੱਲਰ ਨੇ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਇਸ ਦਿੱਤੀ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਮੇਤ ਬਾਕੀ ਮੰਗਾਂ ਨਾ ਮੰਨੀਆਂ ਤਾਂ 17 ਤੋਂ ਅਸੀਂ ਮੁੜ ਝੰਡੇ ਵਿੱਚ ਡੰਡਾ ਪਾ ਕੇ ਤਿੱਖਾ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ। ਸੀ ਪੀ ਐਫ਼ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਸਰਕਾਰਾਂ ਦੀਆਂ ਟਾਲ ਮਟੋਲ ਨੀਤੀਆਂ ਤੋਂ ਮੁਲਾਜਮ ਵਰਗ ਵਿੱਚ ਭਾਰੀ ਰੋਸ ਹੈ ਅਤੇ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਮੁਲਾਜਮਾਂ ਵੱਲੋਂ ਸ਼ੁਰੂ ਕੀਤੇ ਤਿੱਖੇ ਸੰਘਰਸ਼ ਚੋਂ ਨਿਕਲਣ ਵਾਲੇ ਸਿੱਟਿਆ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਸੂਬਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਹਵਾਸ ਨੇ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 01/04/2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰੇ ਅਤੇ ਛੇਵੇਂ ਤਨਖਾਹ ਕਮਿਸ਼ਨ  ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ  ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ। ਮਿਤੀ 01/07/2022 ਤੋਂ ਸੈਂਟਰ ਦੀ ਤਰਜ ਤੇ 34% ਤੋਂ 38% 01/01/2023 ਤੋਂ 38% ਤੋਂ 42% ਤੱਕ ਪੈਂਡਿੰਗ ਡੀ.ਏ ਦੀਆਂ  ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕੀਤੀਆਂ ਜਾਣ, ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ ‘ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ ਸਿਖਿਆ ਵਿਭਾਗ ਵਿੱਚ ਕੰਮ ਕਰਦੇ ਕਲਰਕਾਂ ਨੂੰ ਦਿੱਤੇ ਗਏ 2-2, 3-3 ਸਕੂਲਾਂ ਦਾ ਚਾਰਜ ਰੱਦ ਕੀਤਾ ਜਾਵੇ,6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ ,01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ. ਏ.  ਦੇ  ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ,16/07/2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੇ ਵੀ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ  ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦਿੱਤੀ ਜਾਵੇ,4,9,14  ਸਾਲਾ ਏ.ਸੀ.ਪੀ. ਰੋਕੀ ਸਕੀਮ ਤੁਰੰਤ ਬਹਾਲ ਕੀਤੀ ਜਾਵੇ,ਬਾਰਡਰ ਏਰੀਆ ਅਲਾਉਂਸ ,ਰੂਰਲ ਏਰੀਆ ਅਲਾਉਂਸ,ਐਫ.ਟੀ.ਏ.ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਆਦਿ ਦੀ ਮੰਗ ਕੀਤੀ ਗਈ। 

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਹੁਦੇਦਾਰ ਰਘਬੀਰ ਸਿੰਘ ਬਡਵਾਲ ਚੇਅਰਮੈਨ ਪੀ ਐਸ ਐਮ ਯੂ ਪੰਜਾਬ, ਮਨੋਹਰ ਲਾਲ ਵਾਈਸ ਪ੍ਰਧਾਨ ਪੀ ਐਸ ਐਮ ਯੂ, ਪੰਜਾਬ ਸੀ੍ ਪੀਪਲ ਸਿੰਘ ਫਿਰੋਜ਼ਪੁਰ, ਤਰਸੇਮ ਭੱਠਲ ਸੰਗਰੂਰ ਅਤੇ ਹੋਰ ਹਾਜ਼ਰ ਸਨ।

 

 

Leave a Reply

Your email address will not be published. Required fields are marked *