*ਅਸ਼ਵਨੀ ਸ਼ਰਮਾ ਦੀ ਅਗੁਵਾਈ ਹੇਠ ਸਾਬਕਾ ਕੈਬਿਨੇਟ ਮੰਤਰੀ ਅਵਤਾਰ ਹੈਨਰੀ ਦਾ ਪੁੱਤਰ ਭਾਜਪਾ ਚ ਹੋਇਆ ਸ਼ਾਮਿਲ*

पंजाब
Spread the love

ਜਲੰਧਰ 7 ਮਈ ( ਦਾ ਮਿਰਰ ਪੰਜਾਬ ) : ਅੱਜ ਭਾਜਪਾ ਨੂੰ ਉਦੋਂ ਹੋਰ ਬਲ ਮਿਲਿਆ ਜਦੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗੁਵਾਈ ਹੇਠ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਮੋਜੂਦਗੀ ‘ਚ ਆਲ ਇੰਡੀਆ ਬੱਸ ਬੋਡੀ ਬਿਲਡਰ ਐਸੋਸੀਏਸ਼ਨ ਦੇ ਚੇਅਰਮੈਨ ਗੁਰਜੀਤ ਸਿੰਘ ਸੰਘੇੜਾ (ਪੁੱਤਰ ਸਾਬਕਾ ਕੈਬਿਨੇਟ ਮੰਤਰੀ ਪੰਜਾਬ) ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਅਸ਼ਵਨੀ ਸ਼ਰਮਾ ਅਤੇ ਇਕਬਾਲ ਸਿੰਘ ਲਾਲਪੁਰਾ ਨੇ ਗੁਰਜੀਤ ਸਿੰਘ ਸੰਘੇੜਾ ਅਤੇ ਉਹਨਾਂ ਦੇ ਸਾਥੀਆਂ ਨੂੰ ਭਾਜਪਾ ਪਰਿਵਾਰ ‘ਚ ਸ਼ਾਮਿਲ ਹੋਣ ‘ਤੇ ਵਧਾਈ ਦਿੰਦਿਆਂ ਭਾਜਪਾ ਪਰਿਵਾਰ ‘ਚ ਸ਼ਾਮਿਲ ਹੋਏ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾI ਸ਼ਰਮਾ ਨੇ ਕਿਹਾ ਕਿ ਇਸ ਸਾਰੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਦੀ ਦੇਸ਼ ਅਤੇ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਅਤੇ ਲੋਕਾਂ ਲਈ ਬਣਾਈਆਂ ਗਾਈਆਂ ਲੋਕ ਹਿਤੈਸ਼ੀ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਚ ਸ਼ਾਮਿਲ ਹੋਏ ਹਨI ਇਸ ਮੌਕੇ ਭਾਜਪਾ ਪਰਿਵਾਰ ਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਨੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਇਕਬਾਲ ਸਿੰਘ ਲਾਲਪੁਰਾ ਨੂੰ ਯਕੀਨ ਦਵਾਇਆ ਕਿ ਉਹ ਪਾਰਟੀ ਵਲੋਂ ਉਹਨਾਂ ਤੇ ਜਤਏ ਗਏ ਭਰੋਸੇ ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ ਅਤੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੀ ਜਿੱਤ ਵਿੱਚ ਪੂਰੀ ਮਿਹਨਤ ਨਾਲ ਕੰਮ ਕਰਨਗੇI

Leave a Reply

Your email address will not be published. Required fields are marked *