*ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਕੇਂਦਰੀ ਮੰਤਰੀ ਬੀ.ਐਲ.ਵਰਮਾ ਨੇ ਮੀਡੀਆ ਨੂੰ ਕਰਵਾਇਆ ਜਾਣੂ*

देश पंजाब
Spread the love

ਜਲੰਧਰ 29 ਮਈ ( ਦਾ ਮਿਰਰ ਪੰਜਾਬ ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗੁਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਤੋਂ ਪੰਜਾਬ ਦੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਸ਼ੁਰੂ ਕੀਤੇ ਗਏ ‘ਮਹਾਂ ਜਨਸੰਪਰਕ ਅਭਿਆਨ’ ਦੇ ਤਹਿਤ ਅੱਜ ਜਲੰਧਰ ਵਿਖੇ ਸਮਾਜ ਦਾ ਚੌਥਾ ਥੰਮ ਕਹੇ ਜਾਣ ਵਾਲੇ ਪ੍ਰਿੰਟ ਮੀਡੀਆ ਦੇ ਸੀਨੀਅਰ ਪੱਤਰਕਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਸੀਨੀਅਰ ਪੱਤਰਕਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦੇਣ ਲਈ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਬੀ.ਐਲ. ਵਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਮੀਡੀਆ ਦੇ ਸਾਹਮਣੇ ਰੱਖਿਆI ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਸਨ।

 ਬੀ.ਐਲ ਵਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 9 ਸਾਲਾਂ ਦੇ ਕਾਰਜਕਾਲ ‘ਤੇ ਬਣੀ ਡਾਕੂਮੈਂਟਰੀ ਦਾ ਵੇਰਵਾ ਮੀਡੀਆ ਨੂੰ ਦਿੱਤਾ। 

ਇਸ ਮੌਕੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ, ਰਾਕੇਸ਼ ਰਾਠੌਰ, ਸੂਬਾ ਮੀਡੀਆ ਇੰਚਾਰਜ ਜਨਾਰਦਨ ਸ਼ਰਮਾ, ਸੂਬਾ ਆਈ.ਟੀ ਇੰਚਾਰਜ ਰਾਕੇਸ਼ ਗੋਇਲ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਸਾਬਕਾ ਸੀਪੀਐਸ ਕੇਡੀ ਭੰਡਾਰੀ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਵਿਧਾਇਕ ਅਵਿਨਾਸ਼ ਚੰਦਰ, ਸੂਬਾ ਕਾਰਜਕਾਰਨੀ ਮੈਂਬਰ ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਭਾਰਦਵਾਜ, ਮਨੀਸ਼ ਵਿੱਜ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਜ਼ਿਲ੍ਹਾ ਮੀਡੀਆ ਇੰਚਾਰਜ ਤਰੁਣ ਕੁਮਾਰ, ਐਸ.ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਬਾਦਲ, ਓਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਕਸ਼ਯਪ, ਨਰਿੰਦਰਪਾਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *