ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵਾਰ ਫਿਰ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ ਹੈ। ਸਾਬਕਾ ਡੀਸੀਪੀ ਬਲਕਾਰ ਸਿੰਘ, ਕਰਤਾਰਪੁਰ ਤੋਂ ਵਿਧਾਇਕ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਵੇਰੇ 11 ਵਜੇ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪੁੱਜੇ ਅਤੇ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ।

ਇਸ ਮੌਕੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਮਲਵਿੰਦਰ ਸਿੰਘ ਲੱਕੀ ਵੀ ਵਿਸ਼ੇਸ਼ ਤੌਰ ਤੇ ਸ. ਬਲਕਾਰ ਸਿੰਘ ਦੇ ਨਾਲ ਹਾਜਰ ਸਨ। ਇਸ ਮੌਕੇ ਮਲਵਿੰਦਰ ਸਿੰਘ ਲੱਕੀ ਨੇ ਸ. ਬਲਕਾਰ ਸਿੰਘ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਰਦਾਰ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਣਾ ਕੇ ਦੁਆਬੇ ਦਾ ਮਾਣ ਵਧਾਇਆ ਹੈ। ਮਲਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਸਰਦਾਰ ਬਲਕਾਰ ਸਿੰਘ ਤੇ ਲੋਕਲ ਬਾਡੀ ਮੰਤਰੀ ਬਣਨ ਨਾਲ ਵੱਡੇ ਪੱਧਰ ਤੇ ਪੰਜਾਬ ਦੇ ਸ਼ਹਿਰਾਂ ਦਾ ਵਿਕਾਸ ਹੋਵੇਗਾ।





