ਜਲੰਧਰ (The Mirror Punjab): ਬਹੁਜਨ ਸਮਾਜ ਪਾਰਟੀ ਦੀ ਅੱਜ ਐਤਵਾਰ ਨੂੰ ਜਲੰਧਰ ਵਿਖੇ ਦਫਤਰ ਵਿੱਚ ਸੂਬਾ ਪੱਧਰੀ ਮੀਟਿੰਗ ਹੋਈ। ਇਸ ਦੌਰਾਨ ਬਸਪਾ ਦੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਇੰਚਾਰਜ ਰਣਧੀਰ ਸਿੰਘ ਬੈਨੀਵਾਲ, ਪੰਜਾਬ ਤੇ ਚੰਡੀਗੜ੍ਹ ਇੰਚਾਰਜ ਵਿਪੁਲ ਕੁਮਾਰ ਅਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ਤੌਰ ‘ਤੇ ਮੌਜ਼ੂਦ ਸਨ।
ਇਸ ਮੌਕੇ ਇਨ੍ਹਾਂ ਵੱਲੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਬਸਪਾ ਦਾ ਜਲੰਧਰ ਲੋਕਸਭਾ ਇੰਚਾਰਜ ਨਿਯੁਕਤ ਕੀਤਾ ਗਿਆ। ਐਡਵੋਕੇਟ ਬਲਵਿੰਦਰ ਕੁਮਾਰ ਨੇ ਆਪਣੀ ਨਿਯੁਕਤੀ ‘ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।
ਜਿਕਰਯੋਗ ਹੈ ਕਿ ਐਡਵੋਕੇਟ ਬਲਵਿੰਦਰ ਕੁਮਾਰ ਪੜ੍ਹੇ-ਲਿਖੇ ਇਮਾਨਦਾਰ ਆਗੂ ਵੱਜੋਂ ਜਾਣੇ ਜਾਂਦੇ ਹਨ। ਸਾਫ ਸੁਥਰੀ ਸਖਸ਼ੀਅਤ ਦੇ ਮਾਲਕ ਐਡਵੋਕੇਟ ਬਲਵਿੰਦਰ ਕੁਮਾਰ ਜ਼ਮੀਨੀ ਪੱਧਰ ‘ਤੇ ਲੋਕਾਂ ਵਿੱਚ ਚੰਗੀ ਪਕੜ ਰੱਖਦੇ ਹਨ।





