*ਅੱਜ ਅਚਾਨਕ ਪੰਜਾਬ ਦੇ ਸਾਰੇ ਮਾਲ ਅਧਿਕਾਰੀ ਗਏ ਇੱਕ ਦਿਨ ਦੀ ਛੁੱਟੀ ‘ਤੇ*

देश पंजाब
Spread the love

ਜਲੰਧਰ, 21 ਜੂਨ, (ਜਸਪਾਲ ਕੈਂਥ):- ਵਿਜੀਲੈਂਸ ਵਿਭਾਗ ਪੰਜਾਬ ਦੀ ਸਿਫਾਰਿਸ਼ ‘ਤੇ ਹਾਲ ਹੀ ‘ਚ ਪੰਜਾਬ ਦੇ ਮੁੱਖ ਸਕੱਤਰ ਨੇ 49 ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸੂਚੀ ਪੰਜਾਬ ਦੇ ਮਾਲ ਸਕੱਤਰ ਕਮ ਵਿੱਤ ਕਮਿਸ਼ਨਰ ਨੂੰ ਭੇਜੀ ਹੈ। ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਵਿਜੀਲੈਂਸ ਵਿਭਾਗ ਵੱਲੋਂ ਇਹ ਸੂਚੀ ਤਹਿਸੀਲਾਂ ਵਿੱਚ ਕੰਮ ਕਰਦੇ ਅਰਜੀਨਵੀਸ ਅਤੇ ਪ੍ਰਾਈਵੇਟ ਏਜੰਟਾਂ ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ ਕਿਉਂਕਿ ਭ੍ਰਿਸ਼ਟਾਚਾਰ ਵਿਰੁੱਧ ਸਿੱਧੀ ਕਾਰਵਾਈ ਲਈ ਸਬੂਤ ਉਪਲਬਧ ਨਹੀਂ ਸਨ। ਇਨ੍ਹਾਂ ਸਾਰੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ‘ਤੇ ਰਜਿਸਟਰੀ ਦੌਰਾਨ ਰਿਸ਼ਵਤ ਲੈਣ ਦੇ ਦੋਸ਼ ਹਨ। ਹੁਣ ਇਸ ਕਾਰਵਾਈ ਤੋਂ ਬਾਅਦ ਇੱਕ ਵਾਰ ਫਿਰ ਪੰਜਾਬ ਦੇ ਮਾਲ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਵਧ ਜਾਵੇਗਾ। ਦੂਜੇ ਪਾਸੇ ਮਾਲ ਅਧਿਕਾਰੀਆਂ ਨੇ ਇੱਕ ਦਿਨ ਦੀ ਛੁੱਟੀ ਤੋਂ ਬਾਅਦ ਭਲਕੇ ਹੋਣ ਵਾਲੀ ਮੀਟਿੰਗ ਵਿੱਚ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਦਾ ਫੈਸਲਾ ਕੀਤਾ ਹੈ।

Leave a Reply

Your email address will not be published. Required fields are marked *