ਜਲੰਧਰ (ਦਾ ਮਿਰਰ ਪੰਜਾਬ)-ਇੰਨੋਸੈਂਟ ਹਾਰਟਸ (ਗਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਦੇ ਪੰਜਾਂ ਸਕੂਲਾਂ ਵਿੱਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਉਂਦੇ ਹੋਏ ‘ਮੇਰੀ ਮਿੱਟੀ, ਮੇਰਾ ਦੇਸ਼’ ਥੀਮ ਤਹਿਤ ਵੱਖ-ਵੱਖ ਜਮਾਤਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇੰਨੋਕਿਡਜ਼ ਦੇ ਜਮਾਤ ਸਕਾਲਰਜ਼ ਦੇ ਵਿਦਿਆਰਥੀਆਂ ਲਈ ‘ਵਿਭਿੰਨਤਾ ਵਿੱਚ ਏਕਤਾ’ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਰਾਜਾਂ ਜਿਵੇਂ ਕਿ ਬੰਗਾਲੀ, ਮਹਾਰਾਸ਼ਟਰੀ, ਪੰਜਾਬੀ, ਤਮਿਲੀਅਨ ਆਦਿ ਦੇ ਪਹਿਰਾਵੇ ਵਿੱਚ ਆਏ ਨਿੱਕੇ-ਨਿੱਕੇ ਬੱਚਿਆਂ ਨੇ ਅਨੇਕਤਾ ਵਿੱਚ ਏਕਤਾ ਦਾ ਸੰਦੇਸ਼ ਦਿੱਤਾ ਅਤੇ ਸੰਬੰਧਤ ਰਾਜਾਂ ਦੇ ਸੱਭਿਆਚਾਰ, ਪਰੰਪਰਾ ਬਾਰੇ ਦੱਸਿਆ।ਐਕਸਪਲੋਰਰਜ਼ ਜਮਾਤ ਦੇ ਵਿਦਿਆਰਥੀਆਂ ਲਈ ‘ਫਨ ਵਿਦ ਕ੍ਰੇਆਨਜ਼’ ਕਲਰਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਬੱਚੇ ਆਪਣੀ ਕਲਪਨਾ ਅਨੁਸਾਰ ਦਿੱਤੇ ਆਕਾਰ ਨੂੰ ਰੰਗਾਂ ਨਾਲ ਭਰਿਆ। ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਨੇ ਵੱਖ-ਵੱਖ ਆਜ਼ਾਦੀ ਘੁਲਾਟੀਆਂ ਦੀਆਂ ਪੁਸ਼ਾਕਾਂ ਪਹਿਨ ਕੇ ਪਰੇਡ ਵਿੱਚ ਹਿੱਸਾ ਲਿਆ। ਤੀਜੀ ਜਮਾਤ ਦੇ ਵਿਦਿਆਰਥੀਆਂ ਲਈ ‘ਮੇਰੀ ਮਿੱਟੀ, ਮੇਰਾ ਦੇਸ਼’ ਵਿਸ਼ੇ ’ਤੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੇ ਕਵਿਤਾ ਰਾਹੀਂ ਦੇਸ਼ ਭਗਤੀ ਪ੍ਰਤੀ ਆਪਣੀਆਂ ਦਿਲੀ ਭਾਵਨਾਵਾਂ ਪੇਸ਼ ਕੀਤੀਆਂ। ਚੌਥੀ ਜਮਾਤ ਦੇ ਬੱਚਿਆਂ ਲਈ ‘ਪਲੇਟੇਬਲ ਟ੍ਰਾਈਕਲਰ ਡਿਸ਼’ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਨੇ ਤਿਰੰਗੇ ਦੇ ਰੰਗਾਂ ਨੂੰ ਦਰਸਾਉਂਦੇ ਵੱਖ-ਵੱਖ ਪਕਵਾਨ ਬਣਾਏ।ਦੇਸ਼-ਭਗਤੀ ਦੇ ਰੰਗ ਵਿੱਚ ਰੰਗਿਆ ‘ਵੰਦੇ ਮਾਤਰਮ’ ਅਤੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰਿਆਂ ਨਾਲ ਇੰਨੋਸੈਂਟ ਹਾਰਟਸ ਦਾ ਸਾਰਾ ਵਿਹੜਾ ਗੂੰਜ ਉੱਠਿਆ।
ਡਿਪਟੀ ਡਾਇਰੈਕਟਰ (ਕਲਚਰਲ ਅਫੇਅਰਜ)ਸ੍ਰੀਮਤੀ ਸ਼ਰਮੀਲਾ ਨਾਕਰਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਕਰਵਾਉਣ ਦਾ ਮਕਸਦ ਬੱਚਿਆਂ ਵਿੱਚ ਦੇਸ਼-ਭਗਤੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਨੂੰ ਦੇਸ਼ ਦੇ ਸੱਭਿਆਚਾਰ ਅਤੇ ਸੱਭਿਅਤਾ ਤੋਂ ਜਾਣੂੰ ਕਰਵਾਉਣਾ ਹੈ।





