*ਗੁਰਚਰਨ ਸਿੰਘ ਚੰਨੀ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ*

देश पंजाब
Spread the love

ਜਲੰਧਰ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੇ ਪੁਰਾਣੇ ਰਹੇ ਜਲੰਧਰ ਤੋਂ ਸਾਥੀ ਸਰਦਾਰ ਗੁਰਚਰਨ ਸਿੰਘ ਚੰਨੀ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਹੈ। ਇਸ ਮੌਕੇ ਉਹਨਾਂ ਦੇ ਨਾਲ ਉਹਨਾਂ ਦੇ ਸਮਰਥਕ ਵੀ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਦਾਰ ਗੁਰਚਰਨ ਸਿੰਘ ਚੰਨੀ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਉਨ੍ਹਾਂ ਦੀ ਅਕਾਲੀ_ਦਲ ਹੋਰ ਮਜ਼ਬੂਤ ਹੋਵੇਗਾ। ਮੈਂ ਚੰਨੀ ਸਾਹਬ ਨੂੰ ਭਰੋਸਾ ਦਿਵਾਉਂਦਾ ਹਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪਾਰਟੀ ਵਿੱਚ ਬਣਦਾ ਸਤਿਕਾਰ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ।

 ਜ਼ਿਕਰਯੋਗ ਹੈ ਕਿ ਪਿਛਲੀ ਅਕਾਲੀ ਸਰਕਾਰ ਦੌਰਾਨ ਚੰਨੀ ਜੀ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਜਲੰਧਰ ਸੇਵਾ ਕੀਤੀ ਹੈ। ਉਹ ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਇਕਾਈ ਦੇ ਪ੍ਰਧਾਨ ਵੀ ਰਹੇ।ਇਸ ਮੌਕੇ ਸਰਦਾਰ ਗੁਰਚਰਨ ਸਿੰਘ ਚੰਨੀ ਨੇ ਸਰਦਾਰ ਬਾਦਲ ਸਹਿਬ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਣਗੇ ।

Leave a Reply

Your email address will not be published. Required fields are marked *