*ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਪੰਜਾਬ ਪ੍ਰਦੇਸ਼ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀ ਹਰਗੋਬਿੰਦ ਕੋਰ ਸੈਂਕੜਿਆਂ ਦੀ ਗਿਣਤੀ ਵਿੱਚ ਸਾਥੀ ਔਰਤਾਂ ਨੂੰ ਨਾਲ ਲੈ ਕੇ ਸੁਖਬੀਰ ਸਿੰਘ ਬਾਦਲ ਨੂੰ ਮਿਲੀ —–ਭੱਟੀ ਅਤੇ ਜਥੇਦਾਰ ਭੁੰਗਰਨੀ*

Uncategorized
Spread the love

ਪੈਰਿਸ 3 ਅਕਤੂਬਰ (ਭੱਟੀ ਫਰਾਂਸ ) ਪਿੰਡ ਬਾਦਲ ਤੋੰ ਬੀਤੇ ਦਿਨ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਜੀ ਦੀ ਅਗਵਾਈ ਵਿੱਚ ਸੈਂਕੜਿਆਂ ਦੀ ਤਦਾਦ ਵਿੱਚ ਬੀਬੀਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਉਸਦੇ ਗ੍ਰਹਿ ਪਿੰਡ ਬਾਦਲ ਵਿਖ਼ੇ ਜਾ ਕੇ ਮਿਲੀਆਂ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਗੱਲਬਾਤ ਕੀਤੀ । ਸੂਬੇ ਦੇ ਲੋਕ ਆਮ ਆਦਮੀ ਪਾਰਟੀ ਵਾਲੀ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਬਹੁਤ ਦੁਖੀ ਹਨ। ਚਾਹੇ ਉਹ ਬਿਜਲੀ ਬਿੱਲਾਂ ਦੀ ਮਾਫ਼ੀ ਦਾ ਮਸਲਾ ਹੋਵੇ ਜਾਂ ਮੁਫ਼ਤ ਆਟਾ ਦਾਲ ਦੀ ਗੱਲ ਹੋਵੇ, ਹਰ ਵਾਅਦਾ ਝੂਠਾ ਸਾਬਤ ਹੋ ਰਿਹਾ ਹੈ। ਬੀਬੀਆਂ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਇਹਨਾਂ ਸਾਰੇ ਮਸਲਿਆਂ ‘ਤੇ ਸਰਕਾਰ ਨੂੰ ਘੇਰਨ ਲਈ ਵਚਨਬੱਧ ਹੈ ਅਤੇ ਆਉਂਦੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਇੱਕ ਬਹੁਤ ਵੱਡਾ ਸੰਘਰਸ਼ ਉਲੀਕ ਰਿਹਾ ਹੇ, ਤਾਂ ਕਿ ਪੰਜਾਬ ਵਿੱਚ ਸ਼ਾਂਤੀ ਦਾ ਰਾਜ ਸਥਾਪਿਤ ਕੀਤਾ ਜਾ ਸਕੇ 

Leave a Reply

Your email address will not be published. Required fields are marked *