*ਯੋਗ ਕਲਾਸਾਂ ਦਾ ਲਾਭ ਲੈਣ ਲਈ ਲੋਕ ਟੋਲ ਫ੍ਰੀ ਨੰਬਰ 7669400500 ’ਤੇ ਦੇ ਸਕਦੇ ਨੇ ਮਿਸਡ ਕਾਲ*

Uncategorized
Spread the love

ਜਲੰਧਰ, 5 ਅਕਤੂਬਰ (ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਵਲੋਂ ਜਾਰੀ ਮੁਫ਼ਤ ਯੋਗ ਕਲਾਸਾਂ ਦਾ ਲਾਭ ਲੈਣ ਲਈ ਲੋਕ ਟੋਲ ਫ੍ਰੀ ਨੰਬਰ 7669400500 ’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਸੀ.ਐਮ.ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲੌਗਿਇੰਨ ਕਰ ਸਕਦੇ ਹਨ। 

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੇਕਰ ਕਿਸੇ ਕਾਰਨ ਨਾਗਰਿਕ ਪੰਜੀਕਰਨ ਕਰਨ ਵਿੱਚ ਅਸਮਰਥ ਹੈ ਤਾਂ ਉਹ ਰਾਜ ਸਰਕਾਰ ਦੇ ਹੈਲਪ ਲਾਈਨ ਨੰਬਰ 1100 ’ਤੇ ਸੰਪਰਕ ਕਰ ਸਕਦੇ ਹਨ ਜਾਂ cmdiyogshala@punjb.gov.in ’ਤੇ ਈਮੇਲ ਭੇਜ ਸਕਦੇ ਹਨ।

ਉਨਾਂ ਕਿਹਾ ਕਿ ਸੂਬੇ ਦੇ ਨਾਗਰਿਕਾਂ ਦੀ ਸਰੀਰਿਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਪਹਿਲਕਦਮੀ ਕੀਤੀ ਗਈ ਤਾਂ ਜੋ ਯੋਗ ਦਾ ਫਾਇਦਾ ਘਰ-ਘਰ ਪਹੁੰਚਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਯੋਜਨਾ ਇਸ ਸਾਲ ਦੇ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਪਹਿਲੇ ਪੜਾਅ ਨੂੰ 5 ਅਪ੍ਰੈਲ, 2023 ਨੂੰ 4 ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਲਾਂਚ ਕੀਤਾ ਗਿਆ ਸੀ। ਦੂਸਰਾ ਪੜਾਅ 20 ਜੂਨ, 2023 ਨੂੰ 5 ਸ਼ਹਿਰਾਂ ਜਲੰਧਰ, ਹੁਸ਼ਿਆਰਪੁਰ, ਐਸ.ਏ.ਐਸ.ਨਗਰ (ਮੁਹਾਲੀ), ਸੰਗਰੂਰ ਅਤੇ ਬਠਿੰਡਾ ਵਿਖੇ ਸ਼ੁਰੂ ਕੀਤਾ ਗਿਆ ਅਤੇ ਹੁਣ ਤੀਸਰੇ ਪੜਾਅ ਵਿੱਚ ਇਹ ਯੋਜਨਾ ਪੰਜਾਬ ਦੇ 15 ਸ਼ਹਿਰਾਂ ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਠਾਨਕੋਟ, ਰੂਪਨਗਰ, ਨਵਾਂਸ਼ਹਿਰ, ਤਰਨ ਤਾਰਨ ਅਤੇ ਮਲੇਰਕੋਟਲਾ ’ਚ 5 ਅਕਤੂਬਰ, 2023 ਤੋਂ ਲਾਗੂ ਕੀਤੀ ਜਾਵੇਗੀ। ਇਹ ਸਾਰੇ ਪੜਾਅ ਸੰਯੁਕਤ ਰੂਪ ਵਿੱਚ ਪੰਜਾਬ ਰਾਜ ਦੇ ਸਾਰੇ ਪ੍ਰਮੁੱਖ ਸ਼ਹਿਰਾਂ/ ਮੁੱਖ ਜ਼ਿਲ੍ਹਾ ਦਫ਼ਤਰਾਂ ਨੂੰ ਕਵਰ ਕਰਨਗੇ।

ਸੀ.ਐਮ.ਦੀ ਯੋਗਸ਼ਾਲਾ ਰਾਹੀਂ ਲੋਕ ਉਨ੍ਹਾਂ ਵੱਲੋਂ ਚੁਣੀਆਂ ਗਈਆਂ ਥਾਵਾਂ ’ਤੇ ਜਿਵੇਂ ਕਿ ਪਾਰਕ/ਜਨਤਕ ਥਾਂ ’ਤੇ ਮੁਫ਼ਤ ਯੋਗ ਸਿੱਖਿਆ ਲੈ ਸਕਦੇ ਹਨ। ਜੇ ਕਿਸੇ ਵੀ ਵਿਅਕਤੀ ਕੋਲ ਯੋਗ ਕਲਾਸ ਦੀ ਥਾਂ ਉਪਲਬਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ ਤਾਂ ਪੰਜਾਬ ਸਰਕਾਰ ਯੋਗ ਟ੍ਰੇਂਡ ਇੰਸਟ੍ਰਕਟਰ ਘਰ ਭੇਜੇਗੀ।

Leave a Reply

Your email address will not be published. Required fields are marked *