ਪੈਰਿਸ 10 ਅਕਤੂਬਰ (ਭੱਟੀ ਫਰਾਂਸ ) ਪੰਜਾਬ ਤੋਂ ਮੀਡੀਆ ਦੁਆਰਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀ ਮਾਨ ਸਰਕਾਰ ਕੇਜਰੀਵਾਲ ਦੇ ਇਸ਼ਾਰੇ ਉੱਪਰ ਪੰਜਾਬ ਦੀ ਐਸ. ਵਾਈ.ਐਲ ਨਹਿਰ ਦਾ ਪਾਣੀ ਹਰਿਆਣੇ ਨੂੰ ਦੇਣ ਦਾ ਜਾ ਰਹੀ ਹੈ, ਜਿਸਦਾ ਪਤਾ ਲੱਗਦੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਭਗਵੰਤ ਮਾਨ ਨੂੰ ਉਸਦੀ ਸਰਕਾਰੀ ਰਿਹਾਇਸ਼ ਉੱਪਰ ਘੇਰਨ ਦਾ ਪ੍ਰੋਗਰਾਮ ਉਲੀਕ ਦਿੱਤਾ ਹੈ, ਜਿਸਦੀ ਬਕਾਇਦਾ ਪਲਾਨਿੰਗ ਬਣਨ ਉਪਰੰਤ ਡਾਕਟਰ ਦਲਜੀਤ ਸਿੰਘ, ਚਰਨਜੀਤ ਸਿੰਘ ਬਰਾੜ ਅਤੇ ਰਾਜੂ ਖੰਨਾ ਹਲਕਾ ਅਮਲੋਹ ਦੀ ਅਗਵਾਈ ਹੇਠ ਵਰਕਰਾਂ ਅਤੇ ਅਹੁਦੇਦਾਰਾਂ ਸਾਹਿਤ ਸ਼੍ਰੋਮਣੀ ਅਕਾਲੀ ਦਲ ਦੇ ਸਿਪਾ ਸਲਾਰ ਭਗਵੰਤ ਮਾਨ ਦੀ ਕੋਠੀ ਪਹੁੰਚ ਵੀ ਚੁੱਕੇ ਹਨ, ਜਿਨ੍ਹਾਂ ਨੂੰ ਪੰਜਾਬ ਪੁਲਿਸ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ | ਉਪਰੋਕਤ ਤਸਵੀਰਾਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਮੰਤਰੀ ਪੰਜਾਬ ਡਾਕਟਰ ਦਲਜੀਤ ਸਿੰਘ ਅਤੇ ਚਰਨਜੀਤ ਸਿੰਘ ਬਰਾੜ ਦੀਆਂ ਹਨ ਜਿਨ੍ਹਾਂ ਦੀ ਯੋਗ ਅਗਵਾਈ ਹੇਠ, ਚੰਡੀਗੜ੍ਹ ਵਿਖੇ ਐਸ ਵਾਈ ਐਲ ਦੇ ਮਸਲੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਿਰਾਓ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਸਮੇਂ ਦੀਆਂ ਦਿਖਾਈ ਦੇ ਰਹੀਆਂ ਹਨ । ਇਨ੍ਹਾਂ ਲਫ਼ਜ਼ਾਂ ਦਾ ਪ੍ਰਗਟਾਵਾ ਕਰਦੇ ਹੋਏ ਇਟਲੀ ਯੂਨਿਟ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ ਅਤੇ ਜਨਰਲ ਸਕੱਤਰ ਜਗਜੀਤ ਸਿੰਘ ਫ਼ਤਿਹਗੜ੍ਹ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਅਹੁਦੇਦਾਰ ਅਤੇ ਵਰਕਰ ਪੰਜਾਬ ਦੀ ਭਲਾਈ ਵਾਸਤੇ ਸਰਦਾਰ ਸੁਖਬੀਰ ਸਿੰਘ ਬਾਦਲ ਹਰੇਕ ਉਸ ਪ੍ਰੋਗਰਾਮ ਵਿੱਚ ਚਟਾਣ ਵਾਂਗ ਖੜ੍ਹੇ ਹਨ, ਜਿਹੜਾ ਵੀ ਪ੍ਰੋਗਰਾਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਲੀਕਿਆ ਜਾਇਆ ਕਰੇਗਾ |





