ਜਲੰਧਰ (ਦਾ ਮਿਰਰ ਪੰਜਾਬ)-ਧੰਨ ਧੰਨ ਸ਼੍ਰੀ ਗੁਰੁ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸਿੰਘ ਸਭਾਵਾਂ ਅਤੇ ਗੁਰੂ ਨਾਨਕ ਨਾਮ ਲੇਵਾ ਸਾਧ ਸੰਗਤ ਦੇ ਸਹਿਯੋਗ ਨਾਲ ਜਲੰਧਰ ਵਿਖੇ ਵਿਸ਼ਾਲ ਨਗਰ ਕੀਰਤਨ ਅੱਜ ਸਜਾਇਆ ਜਾ ਰਿਹਾ ਹੈ। ਜਿਸ ਦੇ ਸੰਬੰਧ ਵਿਚ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਹਨਾ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਅਰੰਭ ਹੋਵੇਗਾ ਅਤੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ 8 ਵਜੇ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸਮਾਪਤ ਹੋਵੇਗਾ। ਸਿੰਘ ਸਭਾਵਾਂ,ਧਾਰਮਿਕ ਜਥਬੰਦੀਆਂ, ਇਸਤਰੀ ਕੀਰਤਨ ਸਤਿਸੰਗ ਸਭਾਵਾਂ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਸਾਂਝੇ ਤੌਰ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੀਰਤਨ ਵਿੱਚ ਇੱਕ ਦਿਨ ਗੁਰੂ ਲੇਖੇ ਲਗਾ ਕੇ ਆਪਣੇ ਕੰਮ ਕਾਜ ਸੰਕੋਚ ਕੇ ਪਾਲਕੀ ਸਾਹਿਬ ਨਾਲ ਚਲਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਇਸ ਮੋਕੇ ਜਗਜੀਤ ਸਿੰਘ ਖ਼ਾਲਸਾ, ਗੁਰਬਖ਼ਸ਼ ਸਿੰਘ ਜੁਨੇਜਾ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਹਰਜੋਤ ਸਿੰਘ ਲੱਕੀ, ਦਵਿੰਦਰ ਸਿੰਘ ਰਿਆਤ, ਕੰਵਲਜੀਤ ਸਿੰਘ ਟੋਨੀ, ਦਵਿੰਦਰ ਸਿੰਘ ਰਹੇਜਾ, ਭੁਪਿੰਦਰ ਸਿੰਘ ਖ਼ਾਲਸਾ, ਗੁਰਿੰਦਰ ਸਿੰਘ ਮਝੈਲ, ਦਲਜੀਤ ਸਿੰਘ ਕ੍ਰਿਸਟਲ, ਇੰਦਰਪਾਲ ਸਿੰਘ ਬਸਤੀ ਸ਼ੇਖ, ਪਰਮਜੀਤ ਸਿੰਘ, ਨਿਰਮਲ ਸਿੰਘ ਬੇਦੀ, ਮੱਖਣ ਸਿੰਘ, ਗੁਰਜੀਤ ਸਿੰਘ ਟੱਕਰ, ਅੰਮ੍ਰਿਤਪਾਲ ਸਿੰਘ, ਚਰਨਜੀਤ ਸਿੰਘ, ਤਜਿੰਦਰ ਸਿੰਘ ਸਿਆਲ, ਪ੍ਰਦੀਪ ਸਿੰਘ, ਬਾਵਾ ਗਾਬਾ, ਸਿਮਰਤ ਬੰਟੀ, ਗੁਰਪ੍ਰੀਤ ਸਿੰਘ, ਜਸਕੀਰਤ ਸਿੰਘ ਜੱਸੀ, ਹਰਮਨ ਸਿੰਘ, ਹਰਮਿੰਦਰ ਸਿੰਘ ਸ਼ਾਮਿਲ ਸਨ।





