ਜਲੰਧਰ (ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨਾਂ, ਉਪ ਚੇਅਰਮੈਨਾਂ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ।ਜਿਸ ਵਿੱਚ ਜਲੰਧਰ ਦੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਦੇ ਪੁੱਤਰ ਗਗਨਦੀਪ ਸਿੰਘ ਆਹਲੂਵਾਲੀਆ ਉਰਫ ਕਾਕੂ ਆਹਲੂਵਾਲੀਆ ਨੂੰ ਜਲੰਧਰ ਵਿਕਾਸ ਅਥਾਰਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇੱਥੇ ਤੁਹਾਨੂੰ ਦੱਸ ਦੇਈਏ ਕਿ ਕਾਕੂ ਆਹਲੂਵਾਲੀਆ ਦਾ ਰਾਜਨੀਤਿਕ ਦਾਇਰੇ ਵਿੱਚ ਚੰਗਾ ਪ੍ਰਭਾਵ ਹੈ, ਕਾਕੂ ਆਹਲੂਵਾਲੀਆ ਨਾਲ ਬਹੁਤ ਸਾਰੇ ਨੌਜਵਾਨ ਵੀ ਜੁੜੇ ਹੋਏ ਹਨ, ਉਹ ਹਮੇਸ਼ਾ ਲੋਕ ਸੇਵਾ ਲਈ ਤਿਆਰ ਰਹਿੰਦੇ ਹਨ।
ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਉੱਤਰੀ ਹਲਕੇ ਤੋਂ ਚੋਣ ਲੜ ਚੁੱਕੇ ਦਿਨੇਸ਼ ਢੱਲ ਨੂੰ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਇਸ ਤੋਂ ਇਲਾਵਾ ਪੰਜਾਬ ਦੇ ਹੋਰ ਕਈ ਸ਼ਹਿਰਾਂ ਵਿੱਚ ਵੀ ਆਗੂ ਨਿਯੁਕਤ ਕੀਤੇ ਗਏ ਹਨ।





