ਜਲੰਧਰ (ਦਾ ਮਿਰਰ ਪੰਜਾਬ)-ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹੈਲਥ ਜਿਮ ਬਣਾਇਆ ਗਿਆ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਆਪਣੀ ਸਿਹਤ ਦਾ ਖਿਆਲ ਰੱਖ ਸਕਣ ਅਤੇ ਦੇਸ਼ ਦੀ ਉਨਤੀ ਅਤੇ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ ਪਾ ਸਕਣ। ਇਸ ਹੈਲਥ ਜਿਮ ਨੂੰ ਬਣਾਉਣ ਵਿੱਚ ਧਨੋਆ ਪਰਿਵਾਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਮੁੱਖ ਮਹਿਮਾਨ ਦੇ ਤੌਰ ਤੇ ਪੁਜੇ NRI ਸਰਦਾਰ ਹਰਮਹਿੰਦਰ ਸਿੰਘ ਧਨੋਆ ਨੇ ਆਪਣੀ ਪਤਨੀ ਦੀ ਯਾਦ ਵਿਚ ਜਿਮ ਨੂੰ 6 ਲੱਖ ਪੰਦਰਾਂ ਹਜ਼ਾਰ ਰੁਪਏ ਭੇਟ ਕੀਤੇ।
ਜਿਮ ਦੀ ਸ਼ੁਰੂਆਤ ਤੋਂ ਪਹਿਲਾਂ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਨੌਜਵਾਨਾ ਦੀ ਸਿਹਤ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਐਨਆਰਆਈ ਸ.ਹਰਮਹਿੰਦਰ ਸਿੰਘ ਧਨੋਆ ਦੇ ਨਾਲ ਹਰਮਨਜੀਤ ਕੌਰ ਧਨੋਆ ਨੇ ਜਿਮ ਦਾ ਰੀਵਨ ਕੱਟ ਕੇ ਸ਼ੁਰੂਆਤ ਕੀਤੀ। ਇਸ ਮੌਕੇ ਹਰਮਹਿੰਦਰ ਸਿੰਘ ਧਨੋਆ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਨਸ਼ਿਆਂ ਨੂੰ ਤਿਆਗ ਕੇ ਆਪਣੀ ਸਿਹਤ ਬਣਾਉਣੀ ਚਾਹੀਦੀ ਹੈ ਅਤੇ ਦੇਸ਼ ਦੀ ਉਨਤੀ ਅਤੇ ਵਿਕਾਸ ਵਿੱਚ ਵਿਸ਼ੇਸ਼ ਯੋਗਦਾਨ ਪਾਉਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਸਾਡੇ ਪਰਿਵਾਰ ਨੇ ਜੋ ਭੇਟਾ ਜਿਮ ਨੂੰ ਦਿੱਤੀ ਹੈ ਉਸ ਲਈ ਅਸੀਂ ਖੁਦ ਆਪਣੇ ਆਪ ਨੂੰ ਸਨਮਾਨਿਤ ਮਹਿਸੂਸ ਕਰ ਰਹੇ ਹਾਂ। ਇਸ ਮੌਕੇ ਚੜਦੀਕਲਾ ਸਪੋਰਟਸ ਕਲੱਬ ਢੱਡਾ ਦੇ ਸਮੂਹ ਮੈਂਬਰਾਂ ਸਮੇਤ ਐਸਪੀ ਸ. ਮੇਜਰ ਸਿੰਘ ,ਸ. ਬਲਜੀਤ ਸਿੰਘ, ਜਸਪ੍ਰੀਤ ਸਿੰਘ, ਅਮਰਪਾਲ ਸਿੰਘ ਆਦਿ ਨੇ ਸ.ਹਰਮਹਿੰਦਰ ਸਿੰਘ ਧਨੋਆ ਅਤੇ ਬੀਬੀ ਹਰਮਨਜੀਤ ਕੌਰ ਨੂੰ ਦਾ ਧੰਨਵਾਦ ਕੀਤਾ। ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।





