*ਸਰਕਾਰ ਦੇ ਲਾਅਰਿਆਂ ਤੋਂ ਅੱਕੇ ਫੀਲਡ ਮੁਲਾਜ਼ਮਾਂ ਨੇ ਜਿੰਪਾ ਦੇ ਸ਼ਹਿਰ ਪੱਕਾ ਮੋਰਚਾ ਲਾਉਣ ਦਾ ਕੀਤਾ ਐਲਾਨ*

Uncategorized
Spread the love

ਦੀਪਕ ਠਾਕੁਰ

ਤਲਵਾਡ਼ਾ, 8 ਜਨਵਰੀ –ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ, ਪੰਜਾਬ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਖ਼ਿਲਾਫ਼ ਹੁਸ਼ਿਆਰਪੁਰ ’ਚ 15 ਤਾਰੀਕ ਨੂੰ ਪੱਕਾ ਧਰਨਾ ਲਗਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮ ਮਸਲੇ ਹੱਲ ਕਰਨ ਦੀ ਬਜਾਇ ਲਟਕਾਉਣ ਦੇ ਦੋਸ਼ ਲਗਾਏ। ‘ਆਪ’ ਦੇ ਪੌਣੇ ਦੋ ਕੁ ਸਾਲ ਦੇ ਕਾਰਜ਼ਕਾਲ ’ਚ ਵਾਰ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਮੁਲਾਜਮ ਸਮਸਿਆਵਾਂ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ। ਸੈਨੀਟੇਸ਼ਨ ਵਿਭਾਗ ’ਚ ਠੇਕੇ ’ਤੇ ਕੰਮ ਕਰਦੇ ਜਾਂ ਕੱਚੇ ਕਾਮੇ ਅਜੇ ਤੱਕ ਪੱਕੇ ਨਹੀਂ ਕੀਤੇ ਗਏ, 110 ਦੇ ਕਰੀਬ ਮ੍ਰਿਤਕ ਮੁਲਾਜ਼ਮਾਂ ਦੇ ਵਾਰਿਸਾਂ ਨੂੰ ਨੌਕਰੀ ਦਾ ਲਾਭ ਨਹੀਂ ਦਿੱਤਾ ਗਿਆ। ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਉਜਰਤਾਂ ‘ਚ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ, ਵਿਭਾਗ ਅੰਦਰ ਨਵੀਂ ਭਰਤੀ ‘ਤੇ ਰੋਕ ਲਾਈ ਹੋਈ ਹੈ, ਦਰਜਾ ਤਿੰਨ ਅਤੇ ਚਾਰ ਮੁਲਾਜ਼ਮਾਂ ਦੀਆਂ ਤਰੱਕੀਆਂ ਨਹੀਂ ਕੀਤੀਆਂ ਜਾ ਰਹੀਆਂ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ੍ਰਬ੍ਰਮ ਸ਼ੰਕਰ ਜਿੰਪਾ ਨਾਲ ਕਈ ਵਾਰ ਉਚ ਪੱਧਰੀ ਮੀਟਿੰਗਾਂ ਕਰਨ ਦੇ ਬਾਵਜੂਦ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ। ਸੂਬਾ ਪ੍ਰਧਾਨ ਨੇ ਜੀਪੀਐਫ਼ ਸਮੇਤ ਅਚਨਚੇਤ, ਕਮਾਈ, ਐਕਸ ਇੰਡੀਆ, ਮੈਡੀਕਲ ਛੁੱਟੀਆਂ ਦੇਣ ਦੀਆਂ ਪਾਵਰਾਂ ਪਹਿਲਾਂ ਵਾਂਗ ਡਵੀਜ਼ਨ ਪੱਧਰ ’ਤੇ ਦੇਣ ਦੀ ਮੰਗ ਨੂੰ ਲੈ ਕੇ ਜਥੇਬੰਦੀ ਨੇ 15 ਤੋਂ 22 ਤੱਕ ਕੈਬਨਿਟ ਮੰਤਰੀ ਜਿੰਪਾ ਦੇ ਸ਼ਹਿਰ ਹੁਸ਼ਿਆਰਪੁਰ ’ਚ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਹੈ। ਮੋਰਚੇ ਦੀ ਲਾਮਬੰਦੀ ਲਈ ਪੰਜਾਬ ਭਰ ‘ਚ ਬਲਾਕ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *