ਹੁਸ਼ਿਆਰਪੁਰ 31ਜਨਵਰੀ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਸ੍ਰੀ ਗੁਰਲਾਲ ਸੈਲਾ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਜਾਣਕਾਰੀ ਦਿੰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੀ ਮੀਟਿੰਗ ਅੱਜ 1ਫਰਵਰੀ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ। ਸ੍ਰੀ ਸੈਲਾ ਨੇ ਕਿਹਾ ਕਿ ਇਸ ਸਬੰਧੀ ਅਕਾਲੀ ਲੀਡਰਸ਼ਿਪ ਵੱਲੋਂ ਲਗਾਤਾਰ ਤਾਲਮੇਲ ਮੀਟਿੰਗ ਸਬੰਧੀ ਬਹੁਜਨ ਸਮਾਜ ਪਾਰਟੀ ਨਾਲ ਸੰਪਰਕ ਕੀਤਾ ਜਾ ਰਿਹਾ ਸੀ, ਜਿਸ ਤਹਿਤ ਅੱਜ ਇਹ ਫੈਸਲਾ ਕੀਤਾ ਗਿਆ। ਇਸ ਮੀਟਿੰਗ ਵਿੱਚ ਲੋਕ ਸਭਾ ਪੱਧਰੀ ਸੀਟਾਂ ਦੀ ਵੰਡ ਕਰਨ ਦਾ ਮੁੱਖ ਏਜੰਡਾ ਰਹੇਗਾ। ਬਹੁਜਨ ਪਾਰਟੀ ਵੱਲੋਂ ਇਸ ਤਾਲਮੇਲ ਮੀਟਿੰਗ ਵਿੱਚ ਬਸਪਾ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ, ਸੂਬਾ ਇੰਚਾਰਜ ਸ੍ਰੀ ਅਜੀਤ ਸਿੰਘ ਭੈਣੀ, ਵਿਧਾਇਕ ਡਾਕਟਰ ਨਛੱਤਰਪਾਲ ਅਤੇ ਸ੍ਰੀ ਗੁਰਲਾਲ ਸੈਲਾ ਜੀ ਹਿੱਸਾ ਲੈਣਗੇ।