ਪੈਰਿਸ 6 ਫਰਵਰੀ (ਭੱਟੀ ਫਰਾਂਸ ) ਭਾਈ ਪਿੰਦਰਪਾਲ ਸਿੰਘ, ਜਿਹੜੇ ਕਿ ਪ੍ਰਸਿੱਧ ਕਥਾਵਾਚਕ ਵੀ ਹਨ, ਦੇ ਪੂਜਨੀਕ ਮਾਤਾ ਬਲਬੀਰ ਕੌਰ ਜੀ ਜਿਹੜੇ ਕਿ ਆਪਣੇ ਸੁਆਸਾਂ ਦੀ ਪੂੰਜੀ ਨੂੰ ਖ਼ਤਮ ਕਰਦੇ ਹੋਏ ਉਸ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ, ਦੇ ਸਦੀਵੀ ਵਿਛੋੜੇ ਉੱਪਰ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਅਹੁਦੇਦਾਰਾਂ ਕ੍ਰਮਵਾਰ ਜਗਵੰਤ ਸਿੰਘ ਲਹਿਰਾ, ਜਥੇਦਾਰ ਗੁਰਚਰਨ ਸਿੰਘ ਭੁੰਗਰਨੀ, ਲਖਵਿੰਦਰ ਸਿੰਘ ਡੋਗਰਾਂਵਾਲ, ਜਗਜੀਤ ਸਿੰਘ ਫ਼ਤਿਹਗੜ, ਹਰਦੀਪ ਸਿੰਘ ਬੋਦਲ, ਮਾਸ਼ਟਰ ਆਵਤਾਰ ਸਿੰਘ, ਲਾਭ ਸਿੰਘ ਭੰਗੂ, ਮਸਤਾਨ ਸਿੰਘ ਨੌਰਾ, ਜਸਵੰਤ ਸਿੰਘ ਭਦਾਸ, ਇਕਬਾਲ ਸਿੰਘ ਭੱਟੀ ਆਦਿ ਨੇ ਡੁੱਘੇ ਦੁੱਖ ਦਾ ਇਜਹਾਰ ਕੀਤਾ ਹੈ | ਇਨ੍ਹਾਂ ਸਾਰਿਆਂ ਨੇ ਪ੍ਰਮਾਤਮਾਂ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਦੇ ਹੋਏ ਕਿਹਾ ਕਿ ਪ੍ਰਮਾਤਮਾਂ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਿੱਛੇ ਭਾਈ ਪਿੰਦਰਪਾਲ ਸਿੰਘ ਦੇ ਸਮੂੰਹ ਪਰਿਵਾਰ ਨੂੰ ਪ੍ਰਮਾਤਮਾਂ ਦਾ ਭਾਣਾ ਮਿੱਠਾ ਕਰਕੇ ਮੰਨਣ ਦਾ ਬਲ ਬਖਸ਼ੇ |





