
ਜਲੰਧਰ( ਦਾ ਮਿਰਰ ਪੰਜਾਬ)-ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਇਕ ਪਹਿਰ ਗੁਰਬਾਣੀ ਦੇ ਨਾਲ ( ਚੋਪਹਿਰਾ ) ਸਮਾਗਮ ਕੱਲ 18 ਫਰਵਰੀ ਦਿਨ ਐਤਵਾਰ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਦੁਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ, ਸੁਖਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਇਨ੍ਹਾ ਸਮਾਗਮਾਂ ਵਿੱਚ ਜਪੁ ਜੀ ਸਾਹਿਬ, ਚੌਪਈ ਸਾਹਿਬ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਜਾਣਗੇ। ਇਸਤਰੀ ਸਤਿਸੰਗ ਸਭਾ ਅਤੇ ਗੁਰਦਵਾਰਾ ਦੀਵਾਨ ਅਸਥਾਨ ਨੌਜਵਾਨ ਸਭਾ ਦੇ ਸਾਰੇ ਮੈਂਬਰਾਂ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਪ੍ਰੀਵਾਰਾਂ ਸਹਿਤ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰੂ ਜੱਸ ਕਰਕੇ ਆਪਣਾ ਜੀਵਨ ਸਫਲਾ ਕਰਣ। ਸੰਗਤਾਂ ਵਲੋਂ ਚਾਹ ਅਤੇ ਗੁਰੂ ਕੇ ਲੰਗਰ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਨਿਰਮਲ ਸਿੰਘ ਬੇਦੀ, ਇੰਦਰਪ੍ਰੀਤ ਸਿੰਘ, ਗੁਰਜੀਤ ਸਿੰਘ ਟੱਕਰ, ਬਾਵਾ ਗਾਬਾ, ਡਿਪਟੀ ਬੱਤਰਾ, ਅਮਨਦੀਪ ਸਿੰਘ, ਗਗਨਦੀਪ ਸਿੰਘ ਰੈਣੂ, ਮਨਕੀਰਤ ਸਿੰਘ, ਸ਼ਰਨਪਾਲ ਸਿੰਘ, ਹਰਸਿਮਰਨ ਸਿੰਘ, ਜਸਕਰਨ ਸਿੰਘ, ਹਰਮਨ ਸਿੰਘ, ਗੁਰਨੀਤ ਸਿੰਘ, ਪ੍ਰਭਗੁਨ ਸਿੰਘ, ਡਿਸ਼ਪ੍ਰੀਤ ਸਿੰਘ, ਅਨਮੋਲ ਸਿੰਘ ਅਤੇ ਜਸਕੀਰਤ ਸਿੰਘ ਜੱਸੀ ਸ਼ਾਮਿਲ ਸਨ।





