*ਅਰਵਿੰਦ ਕੇਜਰੀਵਾਲ ਨੂੰ ਈ ਡੀ ਨੇ ਕੀਤਾ ਗ੍ਰਿਫਤਾਰ*

देश पंजाब पॉलिटिक्स
Spread the love

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਘਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਸੀਐੱਮ ਹਾਊਸ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀ ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁੱਖ ਮੰਤਰੀ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਦਰਮਿਆਨ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉੱਥੇ ਮੰਤਰੀ ਆਤਿਸ਼ੀ ਅਤੇ ਸੌਰਭ ਵੀ ਮੌਜੂਦ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।

Leave a Reply

Your email address will not be published. Required fields are marked *