ਜਲੰਧਰ 8 ਅਪ੍ਰੈਲ ਚੰਡੀਗੜ੍ਹ (ਜਸਪਾਲ ਕੈਂਥ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਿਰੋਜ਼ਪੁਰ ਤੋਂ ਉਮੀਦਵਾਰ ਸ਼੍ਰੀ ਸੁਰਿੰਦਰ ਕੰਬੋਜ ਜੀ ਹੋਣਗੇ। ਕੇਂਦਰੀ ਕੋਆਰਡੀਨੇਟਰ ਸ਼੍ਰੀ ਬੈਣੀਵਾਲ ਜੀ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਜੀ ਵਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਸ਼ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਰਾਜਨੀਤੀਕ ਪਿਛੋਕੜ ਨਾਲ ਸਬੰਧਿਤ ਸ਼੍ਰੀ ਸੁਰਿੰਦਰ ਕੰਬੋਜ਼ ਜੀ ਖੁਦ ਸਮਾਜਿਕ ਤੇ ਰਾਜਨੀਤਿਕ ਖੇਤਰ ਨਾਲ ਜੁੜੇ ਹੋਏ ਹਨ। ਸ਼੍ਰੀ ਕੰਬੋਜ਼ ਦਾ ਬੇਟਾ ਜਗਦੀਪ ਗੋਲਡੀ ਕੰਬੋਜ਼ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦਾ ਮੌਜੂਦਾ ਵਿਧਾਇਕ ਹੈ। ਪੰਜਾਬ ਇੰਚਾਰਜ ਸ਼੍ਰੀ ਅਜੀਤ ਸਿੰਘ ਭੈਣੀ ਤੇ ਵਿਧਾਇਕ ਡਾ ਨਛੱਤਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਵਿਧਾਇਕ ਦੇ ਪਿਤਾ ਦਾ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ ਇਹ ਲੋਕ ਸਭਾ ਚੋਣਾਂ ਦੇ ਨਤੀਜ਼ਿਆਂ ਚ ਸਪੱਸ਼ਟ ਹੋ ਜਾਵੇਗਾ।





