*ਕਾਂਗਰਸ, ਭਾਜਪਾ ਤੇ ਆਪ ਸਰਕਾਰਾਂ ਨੇ ਲੋਕਾਂ ਦੇ ਇਲਾਜ ਦਾ ਪ੍ਰਬੰਧ ਨਹੀਂ ਕੀਤਾ : ਐਡਵੋਕੇਟ ਬਲਵਿੰਦਰ*

पंजाब
Spread the love

ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਅੱਜ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਮਾੜੀ ਸਿਹਤ ਵਿਵਸਥਾ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਤੇ ਆਪ ਦੀਆਂ ਸਰਕਾਰਾਂ ਨੇ ਲੋਕਾਂ ਲਈ ਇਲਾਜ ਦਾ ਪ੍ਰਬੰਧ ਨਹੀਂ, ਜਿਸ ਕਰਕੇ ਲੋਕ ਬੇਇਲਾਜੇ ਮਾਰੇ ਜਾ ਰਹੇ ਹਨ।

ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਕੈਂਸਰ, ਦਿਲ, ਦਿਮਾਗ ਵਰਗੀਆਂ ਗੰਭੀਰ ਬਿਮਾਰੀਆਂ ਦਾ ਇਲਾਜ ਸਰਕਾਰੀ ਹਸਪਤਾਲਾਂ ’ਚ ਮਿਲ ਨਹੀਂ ਰਿਹਾ। ਸਰਕਾਰਾਂ ਵੱਲੋਂ ਬਣਦਾ ਫੰਡ ਜਾਰੀ ਨਾ ਕੀਤੇ ਜਾਣ ਕਰਕੇ ਹੈਲਥ ਕਾਰਡਾਂ ਰਾਹੀਂ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ’ਚ ਵੀ ਇਲਾਜ ਕਰਾਉਣ ’ਚ ਮੁਸ਼ਕਿਲਾਂ ਆਉਂਦੀਆਂ ਹਨ। ਇਸੇ ਕਰਕੇ ਲੋਕਾਂ ਦੀ ਜ਼ਿੰਦਗੀ ਤਾਂ ਖਤਰੇ ’ਚ ਪੈਂਦੀ ਹੀ ਹੈ, ਨਾਲ ਹੀ ਉਹ ਮਹਿੰਗੇ ਇਲਾਜ ਕਰਕੇ ਆਰਥਿਕ ਬੋਝ ਹੇਠਾਂ ਵੀ ਆ ਜਾਂਦੇ ਹਨ। ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਕਾਂਗਰਸ, ਭਾਜਪਾ ਤੇ ਆਪ ਦੀਆਂ ਸਰਕਾਰਾਂ ਲੋਕਾਂ ਨੂੰ ਸਿਹਤ ਵਰਗੀਆਂ ਮੁੱਢਲੀਆਂ ਸੁਵਿਧਾਵਾਂ ਵੀ ਨਹੀਂ ਦੇ ਸਕੀਆਂ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕ ਇਨ੍ਹਾਂ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ ਤੇ ਇਸ ਵਾਰ ਉਹ ਬਸਪਾ ਨੂੰ ਇੱਥੋਂ ਜਿਤਾ ਕੇ ਚੰਗੇ ਪ੍ਰਬੰਧ ਦੀ ਸਿਰਜਣਾ ਕਰਨਗੇ।

Leave a Reply

Your email address will not be published. Required fields are marked *