
ਜਲੰਧਰ (ਜਸਪਾਲ ਕੈਂਥ)-ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਸਾਥੀਆਂ ਸਮੇਤ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼੍ਰੀ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਅਸੀਂ ਇੱਕ ਚੰਗੇ ਕਾਰਜ ਲਈ ਤੁਰੇ ਹਾਂ। ਇਸ ਲਈ ਅੱਜ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਜਦੋਂ ਅਸੀਂ ਧਾਰਮਿਕ ਸਥਾਨਾਂ ’ਤੇ ਜਾਂਦੇ ਹਾਂ ਤਾਂ ਮਨ ਨੂੰ ਸ਼ਕਤੀ ਮਿਲਦੀ ਹੈ ਤੇ ਸੇਵਾ ਵਾਲੇ ਰਸਤੇ ’ਤੇ ਹੋਰ ਦ੍ਰਿੜ ਹੋ ਕੇ ਤੁਰਨ ਦਾ ਬਲ ਮਿਲਦਾ ਹੈ। ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਉਹ ਜਲੰਧਰ ਦੇ ਸਾਰੇ ਵੋਟਰਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ ਤੇ ਹਮੇਸ਼ਾ ਕੋਸ਼ਿਸ਼ ਕਰਨਗੇ ਕਿ ਲੋਕਾਂ ਦੀ ਜ਼ਿੰਦਗੀ ਖੁਸ਼ਹਾਲ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਵਧੀਆ ਢੰਗ ਨਾਲ ਨਿਭਾਈ ਜਾਵੇ। ਇਸ ਮੌਕੇ ਐਡਵੋਕੇਟ ਬਲਵਿੰਦਰ ਕੁਮਾਰ ਦੇ ਨਾਲ ਬਸਪਾ ਆਗੂ ਗਿਆਨ ਚੰਦ, ਸ. ਪ੍ਰਭਜਿੰਦਰ ਸਿੰਘ ਪੱਤੜ, ਸੋਨੂੰ ਹੰਸ, ਸ਼ਾਮ ਲਾਲ ਮਹਿਤੋ, ਅਸ਼ੋਕ ਸਈਪੁਰੀਆ, ਐਡਵੋਕੇਟ ਦੀਪਕ, ਸਾਜਨ ਅਲਾਵਲਪੁਰ, ਸੰਦੀਪ ਜੱਲੋਵਾਲ ਵੀ ਮੌਜ਼ੂਦ ਸਨ।





