ਜਲੰਧਰ (ਜਸਪਾਲ ਕੈਂਥ)- ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਚੰਗੀ ਸਿਹਤ ਲਈ ਸਾਫ ਹਵਾ-ਪਾਣੀ ਦਾ ਹੋਣਾ ਬਹੁਤ ਜ਼ਰੂਰੀ ਹੈ, ਪਰ ਇਹ ਚਿੰਤਾਜਨਕ ਹੈ ਕਿ ਪਿਛਲੇ 75 ਸਾਲਾਂ ’ਚ ਸਰਕਾਰਾਂ ਲੋਕਾਂ ਲਈ ਸਾਫ ਹਵਾ-ਪਾਣੀ ਦਾ ਪ੍ਰਬੰਧ ਨਹੀਂ ਕਰ ਸਕੀਆਂ। ਨਤੀਜੇ ਵੱਜੋਂ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈ ਰਿਹਾ ਹੈ।
ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਜਲੰਧਰ ’ਚ ਅੱਜ ਵੀ ਲੋਕ ਸਾਫ ਪਾਣੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੱਤਾ ’ਚ ਰਹੀਆਂ ਜਿਹੜੀਆਂ ਪਾਰਟੀਆਂ ਲੋਕਾਂ ਨੂੰ ਪਿਛਲੇ 75 ਸਾਲਾਂ ’ਚ ਸਾਫ ਪਾਣੀ ਮੁਹਇਆ ਨਹੀਂ ਕਰਵਾ ਸਕੀਆਂ, ਉਨ੍ਹਾਂ ਤੋਂ ਹੋਰ ਉਮੀਦ ਕਰਨਾ ਬੇਅਰਥ ਹੈ। ਐਡਵੋਕੇਟ ਬਲਵਿੰਦਰ ਕੁਮਾਰ ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇੱਕ ਮੌਕਾ ਉਨ੍ਹਾਂ ਨੂੰ ਜ਼ਰੂਰ ਦੇਣ। ਸਾਫ ਹਵਾ-ਪਾਣੀ ਦਾ ਪ੍ਰਬੰਧ ਕਰਨਾ ਉਨ੍ਹਾਂ ਦੀ ਤਰਜੀਹ ’ਚ ਸ਼ਾਮਲ ਹੈ ਤੇ ਜਲੰਧਰ ਲੋਕਸਭਾ ਸੀਟ ਤੋਂ ਜਿੱਤ ਪ੍ਰਾਪਤ ਕਰਕੇ ਉਹ ਇਸ ਪਾਸੇ ਖਾਸ ਧਿਆਨ ਦੇਣਗੇ।





